ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 35ਵੇਂ ਲੀਗ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਦਿੱਲੀ ਕੈਪੀਟਲਜ਼ ਦੇ ਸਾਹਮਣੇ 267 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਨੇ 17ਵੇਂ ਸੀਜ਼ਨ ਵਿੱਚ ਤੀਜੀ ਵਾਰ 250 ਤੋਂ ਵੱਧ ਦਾ ਸਕੋਰ ਬਣਾਇਆ। ਅਰੁਣ ਜੇਤਲੀ ਸਟੇਡੀਅਮ ‘ਚ ਦਿੱਲੀ ਦੇ ਕਪਤਾਨ ਰਿਸ਼ਭ ਪੰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 266 ਦੌੜਾਂ ਬਣਾਈਆਂ।
SRH ਦੇ ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ ਨੇ 32 ਗੇਂਦਾਂ ‘ਤੇ 89 ਦੌੜਾਂ ਬਣਾਈਆਂ, ਜਦਕਿ ਅਭਿਸ਼ੇਕ ਸ਼ਰਮਾ ਨੇ 12 ਗੇਂਦਾਂ ‘ਤੇ 46 ਦੌੜਾਂ ਬਣਾਈਆਂ। ਸ਼ਾਹਬਾਜ਼ ਅਹਿਮਦ ਨੇ ਅਜੇਤੂ 59 ਅਤੇ ਨਿਤੀਸ਼ ਕੁਮਾਰ ਰੈੱਡੀ ਨੇ 37 ਦੌੜਾਂ ਬਣਾਈਆਂ। ਦਿੱਲੀ ਵੱਲੋਂ ਕੁਲਦੀਪ ਯਾਦਵ ਨੇ ਚਾਰ ਵਿਕਟਾਂ ਲਈਆਂ। ਅਕਸ਼ਰ ਪਟੇਲ ਨੂੰ ਕਾਮਯਾਬੀ ਮਿਲੀ।
----------- Advertisement -----------
ਹੈਦਰਾਬਾਦ ਨੇ ਦਿੱਲੀ ਨੂੰ ਦਿੱਤਾ 267 ਦੌੜਾਂ ਦਾ ਟੀਚਾ
Published on
----------- Advertisement -----------
----------- Advertisement -----------












