ਗੁਰੂਗ੍ਰਾਮ ‘ਚ ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਦਰਜਨਾਂ ਝੁੱਗੀਆਂ ਸੜ ਗਈਆਂ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਨ੍ਹਾਂ ‘ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਫਿਲਹਾਲ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅੱਗ ਲੱਗਣ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੇ ਬਜਖੇੜਾ ‘ਚ ਸੈਂਕੜੇ ਝੁੱਗੀਆਂ ਬਣੀਆਂ ਹੋਈਆਂ ਹਨ। ਇਨ੍ਹਾਂ ਝੁੱਗੀਆਂ ਵਿੱਚ ਐਤਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਇਸ ਤੋਂ ਪਹਿਲਾਂ ਕਿ ਲੋਕ ਅੱਗ ‘ਤੇ ਕਾਬੂ ਪਾਉਂਦੇ, ਕਈ ਝੁੱਗੀਆਂ ਨੂੰ ਅੱਗ ਲੱਗ ਗਈ।
ਦੱਸ ਦਈਏ ਕਿ ਅੱਗ ਲੱਗਦੇ ਹੀ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਦੱਸ ਦੇਈਏ ਕਿ ਆਸਪਾਸ ਦੀਆਂ ਦਰਜਨਾਂ ਝੁੱਗੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ। ਇਨ੍ਹਾਂ ‘ਚ ਰਹਿਣ ਵਾਲੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ।
----------- Advertisement -----------
ਗੁਰੂਗ੍ਰਾਮ: ਝੁੱਗੀਆਂ ‘ਚ ਭਿਆਨਕ ਲੱਗੀ ਭਿਆਨਕ, ਅੱਗ 10 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ
Published on
----------- Advertisement -----------
----------- Advertisement -----------











