May 1, 2026, 10:16 pm
----------- Advertisement -----------
HomeNewsBreaking Newsਖੰਨਾ 'ਚ ਸਕਾਰਪੀਓ ਦੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ

ਖੰਨਾ ‘ਚ ਸਕਾਰਪੀਓ ਦੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ

Published on

----------- Advertisement -----------


ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਰਸਤੇ ਵਿੱਚ ਇੱਕ ਸਕਾਰਪੀਓ ਕਾਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਦੀ ਲੁਧਿਆਣਾ ਡੀ.ਐਮ.ਸੀ. ਵਿੱਚ ਆਖਰਾ ਸਾਹ ਲਏ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਕੈਂਥ (60) ਅਤੇ ਰਾਜਵਿੰਦਰ ਕੌਰ ਵਾਸੀ ਬੀਜਾ ਵਜੋਂ ਹੋਈ ਹੈ।

ਦੱਸ ਦਈਏ ਕਿ ਸਵੇਰੇ ਕਰੀਬ 10.30 ਵਜੇ ਪਿੰਡ ਬੀਜਾ ਦਾ ਰਹਿਣ ਵਾਲਾ 60 ਸਾਲਾ ਜਰਨੈਲ ਸਿੰਘ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਸਕੂਟਰ ‘ਤੇ ਘਰੋਂ ਨਿਕਲਿਆ। ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਵਿਖੇ ਮੱਥਾ ਟੇਕਣਾ ਸੀ। ਘੁਡਾਣੀ ਕਲਾਂ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫਤਾਰ ਹੋਣ ਕਾਰਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਚਲਾ ਰਹੇ ਜਰਨੈਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀ ਹਾਲਤ ‘ਚ ਰਾਜਵਿੰਦਰ ਕੌਰ ਨੂੰ ਪਹਿਲਾਂ ਰਾੜਾ ਸਾਹਿਬ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਡੀਐਮਸੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਜਾ ਦੇ ਸਮਰਾਲਾ ਰੋਡ ‘ਤੇ ਕੱਪੜੇ ਸਿਲਾਈ ਦਾ ਕੰਮ ਕਰਦਾ ਸੀ। ਉਸ ਦਾ ਲੜਕਾ ਗੁਰਸੇਵਕ ਸਿੰਘ ਕਰੀਬ ਛੇ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਦੋ ਧੀਆਂ ਵਿਆਹੀਆਂ ਹੋਈਆਂ ਹਨ। ਸਵੇਰੇ ਬੇਟੇ ਨੇ ਫ਼ੋਨ ‘ਤੇ ਆਪਣੇ ਮਾਪਿਆਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ। ਜਿਸ ਤੋਂ ਬਾਅਦ ਗੁਰਸੇਵਕ ਸੌਂ ਗਿਆ ਅਤੇ ਜਰਨੈਲ ਸਿੰਘ ਆਪਣੀ ਪਤਨੀ ਸਮੇਤ ਸਕੂਟਰ ‘ਤੇ ਸਵਾਰ ਹੋ ਕੇ ਨਿਕਲ ਗਿਆ। ਇਹ ਉਸ ਦੀ ਆਪਣੇ ਪੁੱਤਰ ਨਾਲ ਆਖਰੀ ਵਾਰਤਾਲਾਪ ਸੀ। ਦੋਵੇਂ ਲਾਸ਼ਾਂ ਨੂੰ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ। ਬੇਟੇ ਦੇ ਕੈਨੇਡਾ ਆਉਣ ‘ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਸ ਹਾਦਸੇ ਸਬੰਧੀ ਥਾਣਾ ਪਾਇਲ ਵਿੱਚ ਸਕਾਰਪੀਓ ਚਾਲਕ ਸੰਦੀਪ ਸਿੰਘ ਵਾਸੀ ਲੰਮੇ ਜੱਟਪੁਰਾ (ਜਗਰਾਉਂ) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹੈ, ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...