May 31, 2026, 8:57 am
----------- Advertisement -----------
HomeNewsBreaking Newsਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, ਸਦੀ ਦੇ ਸਭ ਤੋਂ ਵੱਡੇ ਹੜ੍ਹ...

ਚੀਨ ‘ਚ ਭਾਰੀ ਮੀਂਹ ਦੀ ਚੇਤਾਵਨੀ, ਸਦੀ ਦੇ ਸਭ ਤੋਂ ਵੱਡੇ ਹੜ੍ਹ ਦੀ ਸੰਭਾਵਨਾ

Published on

----------- Advertisement -----------


ਚੀਨ ‘ਚ ਸੋਮਵਾਰ (22 ਅਪ੍ਰੈਲ) ਨੂੰ ਭਾਰੀ ਮੀਂਹ ਅਤੇ ਹੜ੍ਹ ਆਉਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਮੌਸਮ ਵਿਭਾਗ ਮੁਤਾਬਕ 21 ਅਪ੍ਰੈਲ ਦੀ ਸ਼ਾਮ ਨੂੰ ਦੱਖਣੀ ਚੀਨ ਦੇ ਤੱਟੀ ਇਲਾਕਿਆਂ ‘ਚ ਤੂਫਾਨ ਆ ਸਕਦਾ ਹੈ। ਇਸ ਤੂਫਾਨ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ।ਮੌਸਮ ਵਿਭਾਗ ਨੂੰ ਡਰ ਹੈ ਕਿ ਇਹ ਤੂਫ਼ਾਨ ਚੀਨ ਵਿੱਚ ਸਦੀ ਦਾ ਸਭ ਤੋਂ ਵੱਡਾ ਹੜ੍ਹ ਲਿਆ ਸਕਦਾ ਹੈ। ਇਸ ਹੜ੍ਹ ਕਾਰਨ 12 ਕਰੋੜ ਲੋਕ ਪ੍ਰਭਾਵਿਤ ਹੋਣ ਦਾ ਅੰਦਾਜ਼ਾ ਹੈ।

ਦੱਸ ਦਈਏ ਕਿ ਚੀਨ ਦੇ ਕਿੰਗਯੁਆਨ ਸ਼ਹਿਰ ‘ਚ ਸ਼ਨੀਵਾਰ (20 ਅਪ੍ਰੈਲ) ਰਾਤ 8 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਤੂਫਾਨ ਦੇ ਮੱਦੇਨਜ਼ਰ 20,000 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਐਮਰਜੈਂਸੀ ਸੇਵਾਵਾਂ ਅਲਰਟ ‘ਤੇ ਹਨ।

ਨਾਲ ਹੀ ਸਵੇਰੇ 10 ਵਜੇ ਤੱਕ, ਗੁਆਂਗਸੀ ਦੇ ਹੇਜ਼ੌ ਸ਼ਹਿਰ ਵਿੱਚ 65 ਢਿੱਗਾਂ ਡਿੱਗੀਆਂ ਹਨ। 18 ਅਪ੍ਰੈਲ ਤੋਂ ਚੀਨ ਦੇ ਗੁਆਂਗਡੋਂਗ ਸ਼ਹਿਰ ‘ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪਰਲ ਰਿਵਰ ਡੈਲਟਾ ਪਾਣੀ ਨਾਲ ਭਰ ਗਿਆ ਹੈ। ਹੜ੍ਹ ਦਾ ਪਾਣੀ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਦਾਖ਼ਲ ਹੋ ਗਿਆ ਹੈ ਅਤੇ ਇੱਕ ਮੰਜ਼ਿਲ ਤੱਕ ਦੇ ਘਰ ਪਾਣੀ ਵਿੱਚ ਡੁੱਬ ਗਏ ਹਨ।

ਇਸਤੋਂ ਇਲਾਵਾ ਸਰਕਾਰ ਨੇ ਸਥਿਤੀ ਸੁਧਰਨ ਤੱਕ ਸਮੁੰਦਰੀ ਖੇਤਰਾਂ ਦਾ ਦੌਰਾ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਬੇਈ ਨਦੀ, ਦੱਖਣੀ ਚੀਨ ਦੀ ਮੁੱਖਨਦੀ, ਸੋਮਵਾਰ ਤੱਕ ਰਿਹਾਇਸ਼ੀ ਖੇਤਰਾਂ ਵਿੱਚ 19 ਫੁੱਟ ਉੱਚੇ ਪਾਣੀ ਦੇ ਪੱਧਰ ਦੇ ਨਾਲ, ਤੇਜ਼ ਹੈ।

ਅਜਿਹੇ ਹੜ੍ਹ ਇੱਥੇ ਹਰ 50 ਸਾਲਾਂ ਵਿੱਚ ਇੱਕ ਵਾਰ ਆਉਂਦੇ ਹਨ। ਗੁਆਂਗਡੋਂਗ ਵਿੱਚ ਪ੍ਰਸ਼ਾਸਨ ਐਮਰਜੈਂਸੀ ਮੋਡ ਲਈ ਤਿਆਰੀ ਕਰ ਰਿਹਾ ਹੈ। ਇਸ ਤੋਂ ਇਲਾਵਾ ਅੱਜ ਜਿਆਂਗਸ਼ੀ ਅਤੇ ਫੁਜਿਆਨ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਝਾਓਕਿੰਗ, ਸ਼ਾਓਗੁਆਨ, ਕਿੰਗਯੁਆਨ ਅਤੇ ਜਿਆਂਗਮੇਨ ਸ਼ਹਿਰਾਂ ਵਿੱਚ ਵੀ ਤੂਫ਼ਾਨ ਦਾ ਅਸਰ ਦਿਖਾਈ ਦੇ ਰਿਹਾ ਹੈ। ਇੱਥੇ 12 ਘੰਟਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਝਾਓਕਿੰਗ ਦਾ ਪੂਰਾ ਸ਼ਹਿਰ ਬਿਜਲੀ ਤੋਂ ਬਿਨਾਂ ਹੈ। ਕਿੰਗਯੁਆਨ ਵਿੱਚ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਸ਼ਹਿਰ ਵਿੱਚ ਮੋਬਾਈਲ ਸਿਗਨਲ ਵੀ ਗਾਇਬ ਹੋ ਗਏ ਹਨ। ਗੁਆਂਗਡੋਂਗ ਦੇ ਕਿੰਗਯੁਆਨ ਅਤੇ ਸ਼ਾਓਗੁਆਨ ਵਿੱਚ ਮਦਦ ਲਈ ਫੌਜ ਭੇਜੀ ਗਈ ਹੈ।

ਗੁਆਂਗਡੋਂਗ ਦੇ 27 ਹਾਈਡ੍ਰੋਲੋਜੀਕਲ ਸਟੇਸ਼ਨ ਅੱਜ ਸਵੇਰ ਤੋਂ ਅਲਰਟ ‘ਤੇ ਹਨ। ਬਾਰਿਸ਼ ਦੇ ਨਾਲ-ਨਾਲ ਗੁਆਂਗਡੋਂਗ ‘ਚ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਪਹਿਲਾਂ ਜੂਨ 2022 ਵਿੱਚ ਇੱਥੇ ਹੜ੍ਹ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...