November 18, 2026, 6:17 pm
----------- Advertisement -----------
HomeNewsBreaking Newsਦੇਸ਼ ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ...

ਦੇਸ਼ ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ – ਭਗਵੰਤ ਮਾਨ

Published on

----------- Advertisement -----------
  • ਮੋਦੀ ਜੀ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਡਰਦੇ ਹਨ, ਉਹ ਜਿੱਥੇ ਵੀ ਜਾਣਗੇ, ਭਾਜਪਾ ਦਾ ਸੂਪੜਾ ਸਾਫ਼ ਕਰ ਦੇਣਗੇ – ਭਗਵੰਤ ਮਾਨ
  • ਪਹਿਲੇ ਪੜਾਅ ਦੀਆਂ ਵੋਟਾਂ ਪੈਣ ਤੋਂ ਬਾਅਦ ਭਾਜਪਾ ਡਰ ਗਈ ਹੈ, 102 ਵਿਚੋਂ 80-90 ਸੀਟਾਂ ਇੰਡੀਆ ਗਠਜੋੜ ਜਿੱਤਣ ਜਾ ਰਹੀ ਹੈ-ਭਗਵੰਤ ਮਾਨ
  • ਇਹ ਲੋਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੰਸੁਲਿਨ ਨਾ ਦੇ ਕੇ ਜੇਲ੍ਹ ਵਿਚ ਮਾਰਨਾ ਚਾਹੁੰਦੇ ਹਨ-ਸੁਨੀਤਾ ਕੇਜਰੀਵਾਲ
  • ਅਰਵਿੰਦ ਕੇਜਰੀਵਾਲ 20 ਸਾਲ ਤੋਂ ਸ਼ੂਗਰ ਦੇ ਮਰੀਜ਼ ਹਨ ਅਤੇ ਪਿਛਲੇ 12 ਸਾਲ ਤੋਂ 50 ਯੂਨਿਟ ਇੰਸੁਲਿਨ ਰੋਜ਼ਾਨਾ ਲੈਂਦੇ ਹਨ – ਸੁਨੀਤਾ ਕੇਜਰੀਵਾਲ
  • ਲੋਕ ਸੱਚ ਹੀ ਕਹਿੰਦੇ ਹਨ, ਰਾਜਨੀਤੀ ਬਹੁਤ ਗੰਦੀ ਚੀਜ਼ ਹੈ, ਤਾਂ ਹੀ ਕੈਮਰੇ ਲਗਾ ਕੇ ਕੇਜਰੀਵਾਲ ਦੇ ਇੱਕ-ਇੱਕ ਨਿਵਾਲੇ ਉੱਤੇ ਨਜ਼ਰ ਰੱਖੀ ਜਾ ਰਹੀ ਹੈ – ਸੁਨੀਤਾ ਕੇਜਰੀਵਾਲ

ਚੰਡੀਗੜ੍ਹ, 22 ਅਪ੍ਰੈਲ 2024 – ਐਤਵਾਰ ਨੂੰ ਝਾਰਖੰਡ ਵਿੱਚ ਭਾਰਤ ਗੱਠਜੋੜ ਦੀ ਜਨ ਨਿਆਂ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਵਿੱਚ ਭਾਰਤ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਦੇ ਸੀਨੀਅਰ ਆਗੂ ਮੌਜੂਦ ਸਨ। ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਰੈਲੀ ਵਿੱਚ ਸ਼ਿਰਕਤ ਕੀਤੀ।

ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਜਾਂ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਅੱਜ ਅਸੀਂ ਸਾਰੇ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦਾ ਪ੍ਰਣ ਲੈਣ ਲਈ ਇੱਥੇ ਇਕੱਠੇ ਹੋਏ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਨੂੰ ਤਬਾਹ ਕਰ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਕਿ ਉਹ ਪ੍ਰਚਾਰ ਨਾ ਕਰ ਸਕਣ।

ਮਾਨ ਨੇ ਕਿਹਾ ਕਿ ਅਸੀਂ ਅਕਸਰ ਹੇਮੰਤ ਸੋਰੇਨ ਨਾਲ ਗੱਲ ਕਰਦੇ ਸੀ ਕਿਉਂਕਿ ਝਾਰਖੰਡ ਦੇ ਪਚਵਾੜਾ ਵਿੱਚ ਪੰਜਾਬ ਸਰਕਾਰ ਦੀ ਕੋਲੇ ਦੀ ਖ਼ਾਨ ਹੈ, ਉਹ ਹਮੇਸ਼ਾ ਇਹ ਕਹਿੰਦੇ ਸਨ ਕਿ ਝਾਰਖੰਡ ਗ਼ਰੀਬ ਸੂਬਾ ਨਹੀਂ ਹੈ। ਇੱਥੇ ਕੁਦਰਤੀ ਸਰੋਤਾਂ ਦਾ ਭੰਡਾਰ ਹੈ, ਪਰ ਇਸ ਨੂੰ ਜਾਣਬੁੱਝ ਕੇ ਕੰਗਾਲ ਰੱਖਿਆ ਗਿਆ, ਕਿਉਂਕਿ ਕੇਂਦਰ ਸਰਕਾਰ ਦੀ ਇੱਥੋਂ ਦੇ ਸਰੋਤਾਂ ‘ਤੇ ਬੁਰੀ ਨਜ਼ਰ ਹੈ। ਇਸੇ ਲਈ ਉਹ ਇੱਥੋਂ ਦੇ ਜੰਗਲਾਂ ਅਤੇ ਆਦਿਵਾਸੀ ਖੇਤਰਾਂ ਲਈ ਕਾਨੂੰਨ ਨਹੀਂ ਬਣਾ ਰਹੀ।

ਰੈਲੀ ਦੀ ਸਟੇਜ ‘ਤੇ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਦੇ ਨਾਂ ‘ਤੇ ਦੋ ਕੁਰਸੀਆਂ ਖ਼ਾਲੀ ਰੱਖੀਆਂ ਗਈਆਂ ਸਨ, ਜਿਸ ‘ਤੇ ਮਾਨ ਨੇ ਕਿਹਾ ਕਿ ਇਹ ਦੋ ਖ਼ਾਲੀ ਕੁਰਸੀਆਂ ਭਾਜਪਾ ਦੀਆਂ ਸਾਰੀਆਂ ਕੁਰਸੀਆਂ ਨੂੰ ਖ਼ਾਲੀ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਵਿੱਚ ਡੱਕ ਕੇ ਉਹ ਉਨ੍ਹਾਂ ਨੂੰ ਦਬਾ ਕੇ ਪਾਰਟੀ ਨੂੰ ਖ਼ਤਮ ਕਰ ਦੇਣਗੇ, ਪਰ ਉਹ ਗ਼ਲਤਫ਼ਹਿਮੀ ਵਿੱਚ ਹਨ। ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਹੀ ਨਹੀਂ, ਇੱਕ ਵਿਚਾਰ ਹਨ। ਭਾਜਪਾ ਉਨ੍ਹਾਂ ਦੇ ਸਰੀਰ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫ਼ਤਾਰ ਕਰੇਗੀ?

ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕਸੂਰ ਸਿਰਫ਼ ਐਨਾ ਹੈ ਕਿ ਉਹ ਆਮ ਲੋਕਾਂ ਨੂੰ ਸੁਵਿਧਾਵਾਂ ਦੇਣਾ ਚਾਹੁੰਦੇ ਸਨ। ਉਹ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀ ਇਲਾਜ ਦੇਣਾ ਚਾਹੁੰਦੇ ਸਨ। ਉਹ ਲੋਕਾਂ ਨੂੰ ਮੁਫ਼ਤ ਬਿਜਲੀ, ਪਾਣੀ ਅਤੇ ਸਰਕਾਰੀ ਸੇਵਾਵਾਂ ਦੇਣਾ ਚਾਹੁੰਦੇ ਸਨ। ਉਹ ਬੇਰੁਜ਼ਗਾਰੀ ਨੂੰ ਜੜ੍ਹਾਂ ਤੋਂ ਖ਼ਤਮ ਕਰਨਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੂੰ ਜੇਲ੍ਹ ਵਿੱਚ ਪਾ ਦਿੱਤਾ ਗਿਆ।

ਭਾਸ਼ਣ ਦੇ ਦੌਰਾਨ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਤਿੱਖਾ ਹਮਲਾ ਬੋਲਿਆ ਅਤੇ ਭਾਜਪਾ ਨੂੰ ਜੁਮਲੇ ਵਾਜਿਆਂ ਦੀ ਪਾਰਟੀ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹੁਣ ਭਾਰਤੀ ਜਨਤਾ ਪਾਰਟੀ , ਭਾਰਤੀ ਜੁਮਲਾ ਪਾਰਟੀ ਬਣ ਗਈ ਹੈ । ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਸੰਸਦ ਅਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਕਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ । ਭਾਜਪਾ ਨੇ ਦੇਸ਼ ਦੇ ਲੋਕਾਂ ਨੂੰ ਸਿਰਫ਼ ਜੁਮਲੇ ਹੀ ਦਿੱਤੇ ਹਨ ਅਤੇ ਝੂਠ ਬੋਲਿਆ ਹੈ ।

ਮਾਨ ਨੇ ਕਿਹਾ ਕਿ ਭਾਜਪਾ ਦਾ 400 ਸੀਟ ਦਾ ਨਾਅਰਾ ਵੀ ਇੱਕ ਜੁਮਲਾ ਹੀ ਹੈ । ਦੇਸ਼ ਵਿੱਚ ਕੋਈ ਮੋਦੀ ਲਹਿਰ ਨਹੀਂ ਹੈ । ਜੇਕਰ ਲਹਿਰ ਹੁੰਦੀ ਤਾਂ ਭਾਜਪਾ ਵਾਲੇ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਰਵਿੰਦ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਡਰਦੇ ਹਨ, ਕਿਉਂਕਿ ਉਹ ਜਿੱਥੇ ਵੀ ਜਾਂਦੇ ਹਨ ਭਾਜਪਾ ਦਾ ਸੂਪੜਾ ਸਾਫ਼ ਹੋ ਜਾਂਦਾ ਹੈ । ਇਸ ਲਈ ਕੇਜਰੀਵਾਲ ਨੂੰ ਭਾਜਪਾ ਨੇ ਸਾਜ਼ਿਸ਼ ਦੇ ਤਹਿਤ ਝੂਠੇ ਕੇਸ ਦਰਜ ਕਰ ਕੇ ਜੇਲ੍ਹ ਵਿੱਚ ਪਾ ਦਿੱਤਾ ਹੈ ।

ਮਾਨ ਨੇ ਕਿਹਾ ਕਿ ਪਹਿਲੇ ਪੜਾਅ ਦੇ ਚੋਣ ਰਿਪੋਰਟ ਤੋਂ ਭਾਜਪਾ ਪੁਰੀ ਤਰ੍ਹਾਂ ਘਬਰਾ ਗਈ ਹੈ । ਕੱਲ੍ਹ 102 ਸੀਟਾਂ ਉੱਤੇ ਹੋਈ ਚੋਣ ਵਿੱਚ 80 ਤੋਂ 90 ਸੀਟਾਂ ਉੱਤੇ ਇੰਡੀਆ ਗੱਠਜੋੜ ਜਿੱਤ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਧਿਆਨ ਭਟਕਾਉਣ ਲਈ 400 ਦਾ ਨਾਅਰਾ ਦੇ ਰਹੀ ਹੈ, ਪਰੰਤੂ ਅੰਦਰੋਂ ਭਾਜਪਾ ਨੂੰ ਬੁਰੀ ਤਰ੍ਹਾਂ ਹਾਰਨ ਦਾ ਡਰ ਹੈ ।

ਇਹ ਲੋਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੰਸੁਲਿਨ ਨਾ ਦੇ ਕੇ ਜੇਲ੍ਹ ਵਿੱਚ ਮਾਰਨਾ ਚਾਹੁੰਦੇ ਹਨ – ਸੁਨੀਤਾ ਕੇਜਰੀਵਾਲ

ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਮੇਰੇ ਪਤੀ ਦੀ ਗ਼ਲਤੀ ਕੀ ਹੈ? ਉਨ੍ਹਾਂ ਨੇ ਦਿਨ ਰਾਤ ਦਿੱਲੀ ਦੇ ਲੋਕਾਂ ਦੇ ਭਲਾਈ ਲਈ ਕੰਮ ਕੀਤਾ। ਉਨ੍ਹਾਂ ਨੂੰ ਸ਼ੂਗਰ ਦਾ ਰੋਗ ਹੋਣ ਦੇ ਬਾਵਜੂਦ ਜਾਣਬੁੱਝ ਕੇ ਜੇਲ੍ਹ ਵਿੱਚ ਪਾਇਆ ਗਿਆ ਹੈ । ਇਹ ਤਾਨਾਸ਼ਾਹੀ ਹੀ ਹੈ । ਦੇਸ਼ ਦੀ ਜਨਤਾ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ।

ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 20 ਸਾਲ ਤੋਂ ਸ਼ੂਗਰ ਦੇ ਮਰੀਜ਼ ਹਨ । ਉਹ ਪਿਛਲੇ 12 ਸਾਲ ਤੋਂ 50 ਯੂਨਿਟ ਇੰਸੁਲਿਨ ਰੋਜ਼ਾਨਾ ਲੈਂਦੇ ਹਨ, ਪਰੰਤੂ ਇਹ ਲੋਕ ਅਰਵਿੰਦ ਕੇਜਰੀਵਾਲ ਨੂੰ ਇੰਸੁਲਿਨ ਨਾ ਦੇ ਕੇ ਜੇਲ੍ਹ ਵਿੱਚ ਮਾਰਨਾ ਚਾਹੁੰਦੇ ਹਨ ।

ਕੇਜਰੀਵਾਲ ਦੇ ਜੇਲ੍ਹ ਵਿੱਚ ਅੰਬ ਅਤੇ ਮਠਿਆਈ ਖਾਣ ਦੇ ਈਡੀ ਦੇ ਦੋਸ਼ਾਂ ਉੱਤੇ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਲੋਕ ਸੱਚ ਹੀ ਕਹਿੰਦੇ ਹਨ ਕਿ ਰਾਜਨੀਤੀ ਬਹੁਤ ਗੰਦੀ ਚੀਜ਼ ਹੈ , ਤਾਂ ਹੀ ਕੈਮਰੇ ਲਗਾ ਕੇ ਕੇਜਰੀਵਾਲ ਦੇ ਇੱਕ-ਇੱਕ ਨਿਵਾਲੇ ਉੱਤੇ ਨਜ਼ਰ ਰੱਖੀ ਜਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...