November 11, 2026, 1:41 pm
----------- Advertisement -----------
HomeNewsBreaking Newsਰਣਵੀਰ ਸਿੰਘ ਨੇ ਡੀਪਫੇਕ ਵੀਡੀਓ 'ਤੇ ਕੀਤੀ ਕਾਨੂੰਨੀ ਕਾਰਵਾਈ, FIR ਕਰਾਈ ਦਰਜ

ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ‘ਤੇ ਕੀਤੀ ਕਾਨੂੰਨੀ ਕਾਰਵਾਈ, FIR ਕਰਾਈ ਦਰਜ

Published on

----------- Advertisement -----------


ਬੌਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਆਪਣੇ ਡੀਪਫੇਕ ਵੀਡੀਓ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਰਣਵੀਰ ਦੇ ਸਰਕਾਰੀ ਬੁਲਾਰੇ ਨੇ ਸ਼ਿਕਾਇਤ ਦਰਜ ਕਰਵਾਉਣ ਦੀ ਪੁਸ਼ਟੀ ਕੀਤੀ ਹੈ।

ਦੱਸ ਦਈਏ ਕਿ ਇਕ ਬਿਆਨ ਜਾਰੀ ਕਰਦੇ ਹੋਏ ਬੁਲਾਰੇ ਨੇ ਕਿਹਾ, ‘ਹਾਂ, ਅਸੀਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਰਣਵੀਰ ਸਿੰਘ ਦੇ ਏਆਈ ਦੁਆਰਾ ਤਿਆਰ ਕੀਤੇ ਗਏ ਡੀਪਫੇਕ ਵੀਡੀਓ ਦਾ ਪ੍ਰਚਾਰ ਕਰਨ ਵਾਲੇ ਹੈਂਡਲ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।’
ਸ਼ਿਕਾਇਤ ਦਰਜ ਕਰਵਾਉਣ ਤੋਂ ਇਲਾਵਾ ਰਣਵੀਰ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਆਪਣੇ ਫਾਲੋਅਰਜ਼ ਨੂੰ ਚਿਤਾਵਨੀ ਦਿੱਤੀ ਸੀ ਅਤੇ ਲਿਖਿਆ ਸੀ, ‘ਦੋਸਤੋ, ਡੀਪ ਫੇਕ ਤੋਂ ਬਚੋ।’

ਡੀਪਫੇਕ ਵੀਡੀਓ ‘ਚ ਰਣਵੀਰ ਇਕ ਸਿਆਸੀ ਪਾਰਟੀ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਰਣਵੀਰ ਦੇ ਵਾਰਾਣਸੀ ਦੌਰੇ ਦਾ ਹੈ, ਜਿਸ ‘ਚ ਉਹ ਸ਼ਹਿਰ ਨਾਲ ਜੁੜੇ ਆਪਣੇ ਅਨੁਭਵ ਸਾਂਝੇ ਕਰ ਰਹੇ ਸਨ।

ਡੀਪਫੇਕ ਵੀਡੀਓ ‘ਚ ਰਣਵੀਰ ਨੂੰ ਇਹ ਕਹਿੰਦੇ ਹੋਏ ਦਿਖਾਇਆ ਗਿਆ ਹੈ- ‘ਮੋਦੀ ਜੀ ਦਾ ਮਕਸਦ ਹੈ ਖੁਦ ਖੁਸ਼ੀ ਮਨਾਉਣਾ  ਤੇ ਸਾਡੀ ਜ਼ਿੰਦਗੀ ਨੂੰ ਦੁਖੀ ਕਰਨਾ ਹੈ। ਸਾਡਾ ਦਰਦ, ਸਾਡੀ ਬੇਰੁਜ਼ਗਾਰੀ ਅਤੇ ਸਾਡੀ ਮਹਿੰਗਾਈ। ਕਿਉਂਕਿ ਅਸੀਂ, ਭਾਰਤਵਰਸ਼ ਹੁਣ ਇੰਨੀ ਤੇਜ਼ੀ ਨਾਲ ਬੇਇਨਸਾਫ਼ੀ ਦੇ ਯੁੱਗ ਵੱਲ ਵਧ ਰਹੇ ਹਾਂ, ਪਰ ਸਾਨੂੰ ਆਪਣੇ ਵਿਕਾਸ ਅਤੇ ਇਨਸਾਫ਼ ਦੀ ਮੰਗ ਕਰਨਾ ਨਹੀਂ ਭੁੱਲਣਾ ਚਾਹੀਦਾ। ਇਸ ਲਈ ਸੋਚੋ ਅਤੇ ਵੋਟ ਕਰੋ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਵੀਰ ਦੀ ਅਗਲੀ ਫਿਲਮ ਅਜੇ ਦੇਵਗਨ ਸਟਾਰਰ ‘ਸਿੰਘਮ ਅਗੇਨ’ ਹੈ। ਰੋਹਿਤ ਸ਼ੈੱਟੀ ਦੇ ਨਿਰਦੇਸ਼ਨ ‘ਚ ਬਣ ਰਹੀ ਇਸ ਫਿਲਮ ‘ਚ ਅਜੇ ਅਤੇ ਰਣਵੀਰ ਤੋਂ ਇਲਾਵਾ ਕਰੀਨਾ ਕਪੂਰ, ਅਕਸ਼ੇ ਕੁਮਾਰ, ਟਾਈਗਰ ਸ਼ਰਾਫ, ਦੀਪਿਕਾ ਪਾਦੁਕੋਣ ਅਤੇ ਅਰਜੁਨ ਕਪੂਰ ਵੀ ਨਜ਼ਰ ਆਉਣਗੇ। ਇਸ ਤੋਂ ਬਾਅਦ ਉਹ ਫਰਹਾਨ ਅਖਤਰ ਦੀ ਫਿਲਮ ‘ਡਾਨ 3’ ਦੀ ਸ਼ੂਟਿੰਗ ਸ਼ੁਰੂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...