July 3, 2026, 6:08 pm
----------- Advertisement -----------
HomeNewsHealthਸ਼ੂਗਰ 'ਚ ਅੰਬ ਖਾਣਾ ਚਾਹੀਦਾ ਹੈ ਜਾਂ ਨਹੀਂ? ਆਓ ਜਾਣਦੇ ਹਾਂ

ਸ਼ੂਗਰ ‘ਚ ਅੰਬ ਖਾਣਾ ਚਾਹੀਦਾ ਹੈ ਜਾਂ ਨਹੀਂ? ਆਓ ਜਾਣਦੇ ਹਾਂ

Published on

----------- Advertisement -----------

ਸ਼ੂਗਰ ਦੇ ਮਰੀਜ਼ਾਂ ਨੂੰ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾ ਸਕਦਾ ਹੈ, ਜਿਸ ਨਾਲ ਕਈ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ। ਮਠਿਆਈਆਂ, ਕੋਲਡ ਡਰਿੰਕਸ, ਕੇਕ, ਪੇਸਟਰੀਆਂ ਤੋਂ ਇਲਾਵਾ ਇਸ ਵਿਚ ਕੁਝ ਫਲ ਵੀ ਸ਼ਾਮਲ ਹਨ। ਜਿਨ੍ਹਾਂ ਵਿੱਚੋਂ ਇੱਕ ਅੰਬ ਹੈ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਭੰਬਲਭੂਸਾ ਹੈ ਕਿ ਅੰਬ ਖਾਣਾ ਸ਼ੂਗਰ ਦੇ ਮਰੀਜ਼ਾਂ ਲਈ ਚੰਗਾ ਹੈ ਜਾਂ ਨਹੀਂ।

ਅੰਬ ਨਾ ਸਿਰਫ ਗਰਮੀਆਂ ‘ਚ ਮਿਲਣ ਵਾਲਾ ਲੋਕਾਂ ਦਾ ਪਸੰਦੀਦਾ ਫਲ ਹੈ, ਸਗੋਂ ਇਹ ਕਈ ਤਰ੍ਹਾਂ ਦੇ ਪੋਸ਼ਕ ਤੱਤਾਂ ਨਾਲ ਵੀ ਭਰਪੂਰ ਹੁੰਦਾ ਹੈ। ਅੰਬ ‘ਚ ਫਾਈਬਰ, ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ, ਸ਼ੂਗਰ ਦਾ ਪੱਧਰ ਵੀ ਕਾਫ਼ੀ ਉੱਚਾ ਹੁੰਦਾ ਹੈ, ਪਰ ਇਸ ਵਿਚ ਕਾਰਬੋਹਾਈਡਰੇਟ ਦਾ ਪੱਧਰ ਘੱਟ ਹੁੰਦਾ ਹੈ। ਡਾਕਟਰਾਂ ਮੁਤਾਬਕ ਜਿਨ੍ਹਾਂ ਲੋਕਾਂ ਦਾ ਬਲੱਡ ਸ਼ੂਗਰ ਕੰਟਰੋਲ ‘ਚ ਹੈ, ਉਹ ਅੰਬ ਦਾ ਸੇਵਨ ਕਰ ਸਕਦੇ ਹਨ।

ਅੰਬ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਦੇ ਸਮੇਂ ਸ਼ੂਗਰ ਦੇ ਮਰੀਜ਼ਾਂ ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕਿੰਨਾ ਅੰਬ ਖਾਣਾ ਚਾਹੀਦਾ ਹੈ। ਕਰੀਬ ਅੱਧਾ ਤੋਂ ਇਕ ਕੱਪ ਕੱਟਿਆ ਹੋਇਆ ਅੰਬ ਖਾਣਾ ਠੀਕ ਹੈ, ਪਰ ਇਸ ਦੇ ਨਾਲ ਹੀ ਆਪਣੇ ਬਲੱਡ ਸ਼ੂਗਰ ਲੈਵਲ ਦੀ ਜਾਂਚ ਕਰੋ ਕਿ ਅੰਬ ਖਾਣ ਨਾਲ ਬਲੱਡ ਸ਼ੂਗਰ ‘ਤੇ ਕੀ ਅਸਰ ਪੈਂਦਾ ਹੈ। ਜਦੋਂ ਅੰਬ ਨੂੰ ਪ੍ਰੋਟੀਨ ਜਾਂ ਸਿਹਤਮੰਦ ਚਰਬੀ ਨਾਲ ਖਾਧਾ ਜਾਂਦਾ ਹੈ, ਤਾਂ ਇਹ ਸ਼ੂਗਰ ਦੇ ਸੋਖਣ ਨੂੰ ਹੌਲੀ ਕਰਕੇ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਦਾ ਹੈ।

ਅੰਬ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਚਰਬੀ ਦੀ ਮਾਤਰਾ ਘੱਟ ਹੁੰਦੀ ਹੈ। ਅੰਬ ਦਿਲ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਵੀ ਬਚਾਅ ਕਰਦਾ ਹੈ ਅਤੇ ਜੇਕਰ ਤੁਸੀਂ ਇਸ ਨੂੰ ਸਹੀ ਮਾਤਰਾ ‘ਚ ਖਾਓ ਤਾਂ ਪਾਚਨ ਸੰਬੰਧੀ ਕਈ ਸਮੱਸਿਆਵਾਂ ਵੀ ਦੂਰ ਹੋ ਸਕਦੀਆਂ ਹਨ ਪਰ ਸ਼ੂਗਰ ਤੋਂ ਪੀੜਤ ਲੋਕਾਂ ਨੂੰ ਅੰਬ ਦਾ ਸੇਵਨ ਘੱਟ ਮਾਤਰਾ ‘ਚ ਹੀ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...