July 25, 2026, 11:51 pm
----------- Advertisement -----------
HomeNewsBreaking Newsਹੌਂਗਕੌਂਗ ਤੇ ਸਿੰਗਾਪੁਰ 'ਚ ਪਾਬੰਦੀ ਤੋਂ ਬਾਅਦ ਭਾਰਤ ਸਰਕਾਰ ਦੀ ਕਾਰਵਾਈ, MDH-Everest...

ਹੌਂਗਕੌਂਗ ਤੇ ਸਿੰਗਾਪੁਰ ‘ਚ ਪਾਬੰਦੀ ਤੋਂ ਬਾਅਦ ਭਾਰਤ ਸਰਕਾਰ ਦੀ ਕਾਰਵਾਈ, MDH-Everest ਸਮੇਤ ਸਾਰੀਆਂ ਕੰਪਨੀਆਂ ਦੇ ਮਸਾਲਿਆਂ ਦੀ ਹੋਵੇਗੀ ਜਾਂਚ

Published on

----------- Advertisement -----------


ਹੌਂਗਕੌਂਗ ਅਤੇ ਸਿੰਗਾਪੁਰ ਵਿਚ ਐਮਡੀਐਚ ਅਤੇ ਐਵਰੈਸਟ ਦੇ ਚਾਰ ਮਸਾਲਿਆਂ ‘ਤੇ ਪਾਬੰਦੀ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ਫੂਡ ਕਮਿਸ਼ਨਰਾਂ ਨੂੰ ਸਾਰੀਆਂ ਕੰਪਨੀਆਂ ਦੇ ਮਸਾਲਿਆਂ ਦੇ ਨਮੂਨੇ ਇਕੱਠੇ ਕਰਨ ਲਈ ਕਿਹਾ ਹੈ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਦੋਵਾਂ ਕੰਪਨੀਆਂ ਦੇ ਇਨ੍ਹਾਂ ਉਤਪਾਦਾਂ ‘ਚ ਕੀਟਨਾਸ਼ਕ ਐਥੀਲੀਨ ਆਕਸਾਈਡ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਨ੍ਹਾਂ ‘ਤੇ ਪਾਬੰਦੀ ਲਗਾਈ ਗਈ ਸੀ।

ਦੱਸ ਦਈਏ ਕਿ ਇਨ੍ਹਾਂ ਉਤਪਾਦਾਂ ਵਿੱਚ ਇਸ ਕੀਟਨਾਸ਼ਕ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਕੈਂਸਰ ਹੋਣ ਦਾ ਖਤਰਾ ਹੈ। ਹੌਂਗਕੌਂਗ ਦੇ ਫੂਡ ਸੇਫਟੀ ਡਿਪਾਰਟਮੈਂਟ ਨੇ ਕਿਹਾ ਸੀ ਕਿ MDH ਗਰੁੱਪ ਦੇ ਤਿੰਨ ਮਸਾਲਿਆਂ ਦੇ ਮਿਸ਼ਰਣਾਂ – ਮਦਰਾਸ ਕਰੀ ਪਾਊਡਰ, ਸੰਭਰ ਮਸਾਲਾ ਪਾਊਡਰ ਅਤੇ ਕਰੀ ਪਾਊਡਰ ਵਿੱਚ ਉੱਚ ਮਾਤਰਾ ਵਿੱਚ ਐਥੀਲੀਨ ਆਕਸਾਈਡ ਪਾਇਆ ਗਿਆ ਸੀ। ਇਹ ਕਾਰਸੀਨੋਜਨਿਕ ਕੀਟਨਾਸ਼ਕ ਐਵਰੈਸਟ ਦੇ ਫਿਸ਼ ਕਰੀ ਮਸਾਲਾ ਵਿੱਚ ਵੀ ਪਾਇਆ ਗਿਆ ਹੈ।

ਨਾਲ ਹੀ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਸਾਰੇ ਫੂਡ ਕਮਿਸ਼ਨਰਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਮਸਾਲਿਆਂ ਦੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਤੋਂ ਚਾਰ ਦਿਨਾਂ ਵਿੱਚ ਐਮਡੀਐਚ ਅਤੇ ਐਵਰੈਸਟ ਸਮੇਤ ਦੇਸ਼ ਦੀਆਂ ਸਾਰੀਆਂ ਕੰਪਨੀਆਂ ਦੀਆਂ ਮਸਾਲਾ ਬਣਾਉਣ ਵਾਲੀਆਂ ਇਕਾਈਆਂ ਤੋਂ ਨਮੂਨੇ ਲਏ ਜਾਣਗੇ। ਉਨ੍ਹਾਂ ਦੀ ਲੈਬ ਦੀ ਰਿਪੋਰਟ ਕਰੀਬ 20 ਦਿਨਾਂ ਵਿੱਚ ਆ ਜਾਵੇਗੀ।

ਭਾਰਤ ‘ਚ ਖਾਣ-ਪੀਣ ਦੀਆਂ ਵਸਤੂਆਂ ‘ਚ ਐਥੀਲੀਨ ਆਕਸਾਈਡ ਦੀ ਵਰਤੋਂ ‘ਤੇ ਪਾਬੰਦੀ ਹੈ। ਜੇਕਰ ਭਾਰਤੀ ਮਸਾਲਿਆਂ ਵਿੱਚ ਹਾਨੀਕਾਰਕ ਤੱਤ ਪਾਏ ਗਏ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਪਰਾਧਿਕ ਕਾਰਵਾਈ ਦੀ ਵੀ ਵਿਵਸਥਾ ਹੈ। ਸਰਕਾਰ ਨੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਅਧੀਨ ਸਪਾਈਸ ਬੋਰਡ ਨੂੰ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਹੈ ਕਿ ਉਤਪਾਦਾਂ ਵਿੱਚ ਕੋਈ ਵੀ ਹਾਨੀਕਾਰਕ ਤੱਤ ਨਹੀਂ ਮਿਲਾਉਣਾ ਚਾਹੀਦਾ।

ਸੂਤਰਾਂ ਨੇ ਇਹ ਵੀ ਕਿਹਾ ਕਿ ਉਹ ਹੌਂਗਕੌਂਗ ਅਤੇ ਸਿੰਗਾਪੁਰ ਦੀਆਂ ਘਟਨਾਵਾਂ ਤੋਂ ਪਹਿਲਾਂ ਵੀ ਨਮੂਨਿਆਂ ਦੀ ਜਾਂਚ ਕਰ ਰਹੇ ਸਨ। ਨੇ ਦਾਅਵਾ ਕੀਤਾ ਕਿ ਹੁਣ ਤੱਕ ਭਾਰਤੀ ਬਾਜ਼ਾਰ ਵਿੱਚ ਉਪਲਬਧ ਵੱਖ-ਵੱਖ ਬ੍ਰਾਂਡਾਂ ਦੇ ਮਸਾਲਿਆਂ ਵਿੱਚ ਕੋਈ ਨੁਕਸਾਨਦੇਹ ਤੱਤ ਨਹੀਂ ਪਾਇਆ ਗਿਆ ਹੈ। ਇਹ ਨਮੂਨੇ ਲੈਣ ਦੀ ਨਿਰੰਤਰ ਪ੍ਰਕਿਰਿਆ ਹੈ। ਇਸ ਵਾਰ, ਅਸੀਂ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਤੇਜ਼ੀ ਨਾਲ ਅਤੇ ਜ਼ਿਆਦਾ ਸੰਖਿਆ ਵਿੱਚ ਨਮੂਨੇ ਲਵਾਂਗੇ।

ਸਪਾਈਸ ਬੋਰਡ ਈਥੀਲੀਨ ਆਕਸਾਈਡ ਨੂੰ 10.7 ਸੈਲਸੀਅਸ ਤੋਂ ਵੱਧ ਤਾਪਮਾਨ ‘ਤੇ ਜਲਣਸ਼ੀਲ, ਰੰਗਹੀਣ ਗੈਸ ਵਜੋਂ ਪਰਿਭਾਸ਼ਿਤ ਕਰਦਾ ਹੈ। ਇਹ ਕੀਟਾਣੂਨਾਸ਼ਕ, ਨਸਬੰਦੀ ਏਜੰਟ ਅਤੇ ਕੀਟਨਾਸ਼ਕ ਵਜੋਂ ਕੰਮ ਕਰਦਾ ਹੈ। ਇਸਦੀ ਵਰਤੋਂ ਮੈਡੀਕਲ ਯੰਤਰਾਂ ਨੂੰ ਨਸਬੰਦੀ ਕਰਨ ਅਤੇ ਮਸਾਲਿਆਂ ਵਿੱਚ ਮਾਈਕ੍ਰੋਬਾਇਲ ਗੰਦਗੀ ਨੂੰ ਘਟਾਉਣ ਲਈ ਕੀਤੀ ਜਾਂਦੀ ਹੈ।

ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੀ ਇੰਟਰਨੈਸ਼ਨਲ ਏਜੰਸੀ ਫਾਰ ਰਿਸਰਚ ਆਨ ਕੈਂਸਰ (IARC) ਨੇ ਈਥੀਲੀਨ ਆਕਸਾਈਡ ਨੂੰ ‘ਗਰੁੱਪ 1 ਕਾਰਸਿਨੋਜਨ’ ਵਜੋਂ ਸ਼੍ਰੇਣੀਬੱਧ ਕੀਤਾ ਹੈ। ਇਸਦਾ ਮਤਲਬ ਹੈ ਕਿ ਇਹ ਸਿੱਟਾ ਕੱਢਣ ਲਈ ਕਾਫ਼ੀ ਸਬੂਤ ਹਨ ਕਿ ਇਹ ਮਨੁੱਖਾਂ ਵਿੱਚ ਕੈਂਸਰ ਦਾ ਕਾਰਨ ਬਣ ਸਕਦਾ ਹੈ। ਈਥੀਲੀਨ ਆਕਸਾਈਡ ਲਿੰਫੋਮਾ ਅਤੇ ਲਿਊਕੇਮੀਆ ਵਰਗੇ ਕੈਂਸਰ ਦਾ ਕਾਰਨ ਬਣ ਸਕਦੀ ਹੈ। ਪੇਟ ਅਤੇ ਛਾਤੀ ਦਾ ਕੈਂਸਰ ਵੀ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...