ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੇ ਡੀਜੀਪੀ ਅਤੇ ਐਸਐਸਪੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜਿਓਂ ਲੰਘਦੀ ਸੜਕ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਹ ਸੜਕ ਪਹਿਲੀ ਮਈ ਤੋਂ ਖੋਲ੍ਹ ਦਿੱਤੀ ਜਾਵੇਗੀ। ਇਹ ਸੜਕ ਸੋਮਵਾਰ ਸਵੇਰ ਤੋਂ ਸ਼ੁੱਕਰਵਾਰ ਤੱਕ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੀ ਰਹੇਗੀ। ਜਦੋਂ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਸੜਕ ਬੰਦ ਰਹੇਗੀ। ਇਹ ਪੂਰੀ ਪ੍ਰਕਿਰਿਆ ਟ੍ਰਾਇਲ ਦੇ ਤੌਰ ‘ਤੇ ਚੱਲੇਗੀ। ਜਦੋਂਕਿ ਇਸ ਸਬੰਧੀ ਜਲਦੀ ਹੀ ਪੁਲਿਸ ਤੋਂ ਤਜਵੀਜ਼ ਮੰਗੀ ਗਈ ਹੈ।
ਦੱਸ ਦਈਏ ਕਿ ਚੰਡੀਗੜ੍ਹ ਦੀ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਇਸ ਮਾਮਲੇ ਦਾ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਲਿਆ ਸੀ। ਇਸ ਦੌਰਾਨ ਖੁਲਾਸਾ ਹੋਇਆ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਬਾਹਰੋਂ ਲੰਘਦੀ ਸੜਕ ਸਾਲਾਂ ਤੋਂ ਬੰਦ ਪਈ ਹੈ। ਇਸ ਸਬੰਧੀ ਪੁਲਿਸ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ।ਹਾਲਾਂਕਿ ਸੁਰੱਖਿਆ ਕਾਰਨਾਂ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੜਕ ਆਮ ਲੋਕਾਂ ਲਈ ਖੁੱਲ੍ਹੀ ਹੈ ਤਾਂ ਫਿਰ ਪੰਜਾਬ ਲਈ ਵੱਖਰਾ ਪ੍ਰਬੰਧ ਕਿਉਂ ਹੈ। ਇਸ ਮਾਮਲੇ ਦੀ ਕਈ ਵਾਰ ਸੁਣਵਾਈ ਹੋਈ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ।
ਇਹ ਸੜਕ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਹੈ। ਇਸ ਸੜਕ ਦੇ ਖੁੱਲ੍ਹਣ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਖੇਤਰ ਤੋਂ ਹਾਈਕੋਰਟ, ਰੌਕ ਗਾਰਡਨ, ਸੁਖਨਾ ਝੀਲ, ਵਰਡ ਪਾਰਕ ਅਤੇ ਆਈ.ਟੀ ਪਾਰਕ ਨੂੰ ਜਾਣ ਵਾਲੇ ਲੋਕਾਂ ਨੂੰ ਮਿਲੇਗਾ। ਇਸ ਸੜਕ ਦੇ ਖੁੱਲ੍ਹਣ ਨਾਲ ਜਿੱਥੇ ਟ੍ਰੈਫਿਕ ਜਾਮ ਦੀ ਸਮੱਸਿਆ ਘੱਟ ਹੋਵੇਗੀ ਉੱਥੇ ਖਾਸ ਕਰਕੇ ਸਵੇਰ ਅਤੇ ਸ਼ਾਮ ਦੀ ਡਿਊਟੀ ਅਤੇ ਦਫ਼ਤਰੀ ਸਮੇਂ ਦੌਰਾਨ ਲੋਕਾਂ ਨੂੰ ਰਾਹਤ ਮਿਲੇਗੀ। ਪੰਜਾਬ ਦੇ ਨਯਾਗਾਓਂ, ਕਰੌਰਾਂ, ਟਾਂਡਾ, ਟਾਂਡੀ, ਮਸੌਲ, ਕਾਣੇ ਕਾ ਵਾੜਾ, ਨੱਡਾ, ਪੱਛਾ, ਗੁੜਾ, ਭਾਗਿੰਦੀ, ਤਸੌਲੀ, ਜੈਅੰਤੀ ਮਾਜਰੀ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ਵਿੱਚ ਰਾਹਤ ਮਿਲੇਗੀ।
----------- Advertisement -----------
ਹਾਈਕੋਰਟ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜਿਓਂ ਲੰਘਦੀ ਸੜਕ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਦਿੱਤੇ ਹੁਕਮ
Published on
----------- Advertisement -----------
----------- Advertisement -----------












