November 14, 2026, 9:35 pm
----------- Advertisement -----------
HomeNewsLatest Newsਰਾਸ਼ਟਰਪਤੀ ਵੱਲੋਂ ਰੋਹਨ ਬੋਪੰਨਾ ਸਮੇਤ 4 ਖਿਡਾਰੀਆਂ ਨੂੰ ਪਦਮ ਸ਼੍ਰੀ ਨਾਲ ਕੀਤਾ...

ਰਾਸ਼ਟਰਪਤੀ ਵੱਲੋਂ ਰੋਹਨ ਬੋਪੰਨਾ ਸਮੇਤ 4 ਖਿਡਾਰੀਆਂ ਨੂੰ ਪਦਮ ਸ਼੍ਰੀ ਨਾਲ ਕੀਤਾ ਗਿਆ ਸਨਮਾਨਿਤ, ਦੇਖੋ ਪੂਰੀ ਸੂਚੀ

Published on

----------- Advertisement -----------

ਸੋਮਵਾਰ ਸ਼ਾਮ ਰਾਸ਼ਟਰਪਤੀ ਭਵਨ ਵਿੱਚ ਪਦਮ ਪੁਰਸਕਾਰ ਦਿੱਤੇ ਗਏ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਸਨ। ਇਨ੍ਹਾਂ ਸਨਮਾਨਾਂ ਦਾ ਐਲਾਨ 25 ਜਨਵਰੀ ਨੂੰ ਕੀਤਾ ਗਿਆ ਸੀ।ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 4 ਭਾਰਤੀ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਉਨ੍ਹਾਂ ਦੇ ਸਰਵੋਤਮ ਪ੍ਰਦਰਸ਼ਨ ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਹੈ।
ਭਾਰਤੀ ਟੈਨਿਸ ਸਟਾਰ ਰੋਹਨ ਬੋਪੰਨਾ ਨੂੰ ਹਾਲ ਹੀ ਵਿੱਚ ਮਿਆਮੀ ਓਪਨ ਜਿੱਤਣ ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤ ਲਈ ਹਾਕੀ ਖੇਡਦਿਆਂ ਓਲੰਪਿਕ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਰਬਿੰਦਰ ਸਿੰਘ ਨੂੰ ਵੀ ਰਾਸ਼ਟਰਪਤੀ ਭਵਨ ਵਿੱਚ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਦੱਸ ਦਈਏ ਕਿ ਹਰਬਿੰਦਰ ਸਿੰਘ ਉਸ ਟੀਮ ਦਾ ਹਿੱਸਾ ਸੀ ਜਿਸ ਨੇ 1964 ਓਲੰਪਿਕ ਵਿੱਚ ਸੋਨ ਤਮਗਾ ਅਤੇ 1968 ਅਤੇ 1972 ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਇਸ ਤੋਂ ਇਲਾਵਾ ਉਹ ਅੰਤਰਰਾਸ਼ਟਰੀ ਕੋਚ ਵੀ ਰਹਿ ਚੁੱਕੇ ਹਨ।
ਰੋਹਨ ਬੋਪੰਨਾ ਤੋਂ ਇਲਾਵਾ ਪ੍ਰਧਾਨ ਮੁਰਮੂ ਦ੍ਰੋਪਦੀ ਮੁਰਮੂ ਨੇ ਪੈਰਾ ਤੈਰਾਕ ਸਤੇਂਦਰ ਸਿੰਘ ਲੋਹੀਆ ਨੂੰ ਵੀ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਸਤੇਂਦਰ ਸਿੰਘ ਲੋਹੀਆ ਨੇ ਕਈ ਅੰਤਰਰਾਸ਼ਟਰੀ ਚੈਂਪੀਅਨਸ਼ਿਪਾਂ ਵਿੱਚ ਭਾਰਤ ਲਈ ਤਗਮੇ ਜਿੱਤੇ ਹਨ। ਇਸ ਦੇ ਇਲਾਵਾ ਭਾਰਤ ਦੀ ਮਸ਼ਹੂਰ ਤੀਰਅੰਦਾਜ਼ੀ ਕੋਚ ਪੂਰਨਿਮਾ ਮਹਾਤੋ ਦਾ ਨਾਂ ਵੀ ਖੇਡਾਂ ਦੇ ਖੇਤਰ ‘ਚ ਪਦਮਸ਼੍ਰੀ ਹਾਸਲ ਕਰਨ ਵਾਲਿਆਂ ਦੀ ਸੂਚੀ ‘ਚ ਸ਼ਾਮਲ ਹੈ। ਰਾਸ਼ਟਰਪਤੀ ਮੁਰਮੂ ਨੇ ਤੀਰਅੰਦਾਜ਼ੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...