November 24, 2026, 4:52 pm
----------- Advertisement -----------
HomeNewsBreaking Newsਅਬੋਹਰ 'ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਫਸਲ ਦੇ ਨਾਲ-ਨਾਲ ਟਰਾਲੀ...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਫਸਲ ਦੇ ਨਾਲ-ਨਾਲ ਟਰਾਲੀ ਦੇ ਟਾਇਰ ਵੀ ਸੜੇ

Published on

----------- Advertisement -----------


ਅਬੋਹਰ ਦੇ ਪਿੰਡ ਅੱਚੜਿਕੀ ਵਿੱਚ ਦੁਪਹਿਰ ਇੱਕ ਕਿਸਾਨ ਦੇ ਖੇਤ ਵਿੱਚ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਸ ਦੀ ਕਰੀਬ 3 ਏਕੜ ਫ਼ਸਲ ਅਤੇ ਅੱਠ ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਆਸ-ਪਾਸ ਦੇ ਕਿਸਾਨਾਂ ਨੇ ਪਹਿਲਾਂ ਟਰੈਕਟਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਕਾਮਯਾਬ ਨਾ ਹੋਏ ਤਾਂ ਅੱਗ ਬੁਝਾਊ ਵਿਭਾਗ ਨੂੰ ਵੀ ਸੂਚਿਤ ਕੀਤਾ ਗਿਆ।

ਦੱਸ ਦਈਏ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਉਥੇ ਪਹੁੰਚੀ ਉਦੋਂ ਤੱਕ ਸਾਰੀ ਫਸਲ ਸੜ ਚੁੱਕੀ ਸੀ। ਇੰਨਾ ਹੀ ਨਹੀਂ ਕਿਸਾਨ ਦੇ ਖੇਤ ਵਿੱਚ ਖੜ੍ਹੀ ਟਰਾਲੀ ਦੇ ਦੋਵੇਂ ਟਾਇਰ ਵੀ ਸੜ ਕੇ ਸੁਆਹ ਹੋ ਗਏ। ਪੀੜਤ ਕਿਸਾਨ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਜ਼ਿੰਮੇਵਾਰ ਬਲਕਰਨ ਸਿੰਘ ਧਾਲੀਵਾਲ ਦੀ ਜ਼ਮੀਨ ਭੰਗਰਖੇੜਾ ਦੇ ਸਾਬਕਾ ਪੰਚਾਇਤ ਮੈਂਬਰ ਓਮ ਪ੍ਰਕਾਸ਼ ਵੱਲੋਂ ਠੇਕੇ ’ਤੇ ਲਈ ਗਈ ਸੀ। ਅੱਜ ਉਹ ਆਪਣੇ ਖੇਤ ਵਿੱਚ ਕੰਬਾਈਨ ਰਾਹੀਂ ਕਣਕ ਦੀ ਪਿੜਾਈ ਕਰ ਰਿਹਾ ਸੀ ਕਿ ਅਚਾਨਕ ਜ਼ਮੀਨ ਵਿੱਚ ਪਏ ਇੱਕ ਪੱਥਰ ਨੂੰ ਰਗੜਨ ਕਾਰਨ ਚੰਗਿਆੜੀ ਨਿਕਲ ਗਈ ਅਤੇ ਕਣਕ ਨੂੰ ਅੱਗ ਲੱਗ ਗਈ। ਅੱਗ ਨੂੰ ਦੇਖਦੇ ਹੋਏ ਆਸ-ਪਾਸ ਦੇ ਖੇਤਾਂ ਅਤੇ ਪਿੰਡਾਂ ਤੋਂ 15 ਦੇ ਕਰੀਬ ਟਰੈਕਟਰ ਮੰਗਵਾਏ ਗਏ ਅਤੇ ਫਾਇਰ ਵਿਭਾਗ ਨੂੰ ਵੀ ਸੂਚਿਤ ਕੀਤਾ ਗਿਆ।

ਜਦੋਂ ਤੱਕ ਇਹ ਗੱਡੀਆਂ ਪਿੰਡ ਤੋਂ ਕਰੀਬ 32 ਕਿਲੋਮੀਟਰ ਦੂਰ ਅਬੋਹਰ ਤੋਂ ਉੱਥੇ ਪਹੁੰਚੀਆਂ, ਉਦੋਂ ਤੱਕ ਨੇੜਲੇ ਕਿਸਾਨ ਈਸਰ ਸਿੰਘ ਦੀ 3 ਏਕੜ ਕਣਕ ਅਤੇ 8 ਏਕੜ ਨਾੜ ਸੜ ਗਿਆ ਸੀ। ਇਸ ਦੌਰਾਨ ਕਣਕ ਨਾਲ ਭਰੀ ਟਰਾਲੀ ਵੀ ਸੜ ਗਈ। ਇਸ ਅੱਗ ਦੀ ਘਟਨਾ ਵਿੱਚ ਜਿੱਥੇ ਡੇਢ ਲੱਖ ਰੁਪਏ ਦੀ ਕਣਕ ਸੜ ਗਈ, ਉੱਥੇ ਹੀ 50 ਹਜ਼ਾਰ ਰੁਪਏ ਦੀ ਇੱਕ ਟਰਾਲੀ ਵੀ ਸੜ ਕੇ ਸੁਆਹ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...