ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ਏਡੀਜੀਪੀ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ V.R.S (ਸਵੈ-ਇੱਛਤ ਸੇਵਾਮੁਕਤੀ) ਲਈ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਪਿੰਜਰੇ ਤੋਂ ਆਜ਼ਾਦ ਮਹਿਸੂਸ ਕਰ ਰਹੇ ਹਨ।
ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਉਹ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਉਨ੍ਹਾਂ ਇਸ ਬਾਰੇ ਫਿਲਹਾਲ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ। ਰਾਜਨੀਤੀ ‘ਚ ਆਉਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਸੀ ਕਿ ਫੈਸਲਾ ਉਨ੍ਹਾਂ ਦਾ ਪਰਿਵਾਰ ਹੀ ਲਵੇਗਾ।
ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੀਆਰਐਸ ਲੈਣ ਲਈ ਜੋ ਫਾਈਲ ਸਰਕਾਰ ਨੂੰ ਭੇਜੀ ਗਈ ਸੀ, ਉਸ ਵਿੱਚ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਪਤਾ ਲੱਗਾ ਹੈ ਕਿ ਉਹ ਇਸ ਸਾਲ ਮਈ ਮਹੀਨੇ ਵਿਚ ਸੇਵਾਮੁਕਤ ਹੋਣ ਜਾ ਰਹੇ ਸਨ।
----------- Advertisement -----------
ਪੰਜਾਬ ਦੇ ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ
Published on
----------- Advertisement -----------
----------- Advertisement -----------












