November 18, 2026, 5:59 pm
----------- Advertisement -----------
HomeNewsBreaking Newsਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, 7 ਬੱਚੇ ਜ਼ਖਮੀ

ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, 7 ਬੱਚੇ ਜ਼ਖਮੀ

Published on

----------- Advertisement -----------
  • ਐਕਸਲ ਟੁੱਟਣ ਕਾਰਨ ਹੋਇਆ ਹਾਦਸਾ, ਹਸਪਤਾਲ ਦਾਖਲ

ਅਬੋਹਰ,25 ਅਪ੍ਰੈਲ 2024 – ਅਬੋਹਰ ‘ਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇਕ ਈ-ਰਿਕਸ਼ਾ ਅਚਾਨਕ ਸੜਕ ‘ਤੇ ਪਲਟ ਗਿਆ। ਇਸ ਘਟਨਾ ਵਿੱਚ ਸੱਤ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ।

ਜਾਣਕਾਰੀ ਅਨੁਸਾਰ ਈ-ਰਿਕਸ਼ਾ ਚਾਲਕ ਲਖਵਿੰਦਰ ਸਿੰਘ ਵਾਸੀ ਪੰਚ ਪੀਰ ਮੁਹੱਲਾ ਆਪਣੇ ਈ-ਰਿਕਸ਼ਾ ‘ਚ ਦਰਜਨ ਦੇ ਕਰੀਬ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਿਹਾ ਸੀ ਕਿ ਜਦੋਂ ਉਹ ਸੀਤੋ ਰੋਡ ‘ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਈ-ਰਿਕਸ਼ਾ ਦਾ ਐਕਸਲ ਟੁੱਟ ਗਿਆ ਜਿਸ ਨਾਲ ਰਿਕਸ਼ਾ ਸੜਕ ‘ਤੇ ਪਲਟ ਗਿਆ। ਇਸ ਘਟਨਾ ‘ਚ ਸੱਤ ਬੱਚੇ ਜ਼ਖਮੀ ਹੋਏ ਹਨ। ਸੂਚਨਾ ਮਿਲਦੇ ਹੀ ਸਕੂਲ ਦੇ ਡਾਇਰੈਕਟਰ ਅਤੇ ਬੱਚਿਆਂ ਦੇ ਮਾਪੇ ਵੀ ਮੌਕੇ ‘ਤੇ ਪਹੁੰਚੇ ਅਤੇ ਬੱਚਿਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ।

ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਕਸ਼ਾ ਚਾਲਕ ਨੇ ਆਪਣੇ ਈ-ਰਿਕਸ਼ਾ ‘ਚ ਹੋਰ ਬੱਚੇ ਬੈਠਣ ਲਈ ਵੱਖ-ਵੱਖ ਸੀਟਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ। ਉਨ੍ਹਾਂ ਈ-ਰਿਕਸ਼ਾ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...