November 18, 2026, 5:59 pm
----------- Advertisement -----------
HomeNewsBreaking Newsਕੈਨੇਡਾ ਤੋਂ ਆਏ ਨੌਜਵਾਨ ਦੀ ਨਾਲੇ 'ਚੋਂ ਮਿਲੀ ਲਾਸ਼: ਦੋਸਤ ਦੇ ਜਨਮ...

ਕੈਨੇਡਾ ਤੋਂ ਆਏ ਨੌਜਵਾਨ ਦੀ ਨਾਲੇ ‘ਚੋਂ ਮਿਲੀ ਲਾਸ਼: ਦੋਸਤ ਦੇ ਜਨਮ ਦਿਨ ਦੀ ਪਾਰਟੀ ‘ਚ ਗਿਆ ਸੀ

Published on

----------- Advertisement -----------

ਗੁਰਦਾਸਪੁਰ, 25 ਅਪ੍ਰੈਲ 2024 – ਗੁਰਦਾਸਪੁਰ ‘ਚ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ‘ਚ ਸ਼ਾਮਲ ਹੋਣ ਗਏ ਨੌਜਵਾਨ ਦੀ ਲਾਸ਼ ਪਿੰਡ ਕੋਠੇਘਰਾਲਾ ਨੇੜੇ ਇਕ ਨਾਲੇ ‘ਚੋਂ ਮਿਲਣ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ ਹੈ। ਮ੍ਰਿਤਕ ਨੌਜਵਾਨ ਆਪਣੀ ਭੈਣ ਦਾ ਵਿਆਹ ਕਰਵਾਉਣ ਲਈ ਕੈਨੇਡਾ ਤੋਂ ਵਾਪਸ ਆਪਣੇ ਪਿੰਡ ਆਇਆ ਸੀ।

ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਜਸ਼ਨਪ੍ਰੀਤ ਸਿੰਘ ਪੁੱਤਰ ਪਿਤਾ ਨਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ। ਜਸ਼ਨਪ੍ਰੀਤ ਸਿੰਘ 22 ਅਪਰੈਲ ਨੂੰ ਫਤਿਹਗੜ੍ਹ ਚੂੜੀਆਂ ਤੋਂ ਗੁਰਦਾਸਪੁਰ ਆਪਣੇ ਇਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਆਇਆ ਸੀ ਪਰ ਬਾਅਦ ਵਿਚ ਉਸ ਦਾ ਫੋਨ ਬੰਦ ਹੋ ਗਿਆ। ਅਗਲੇ ਦਿਨ ਥਾਣਾ ਤਿੱਬੜ ਦੀ ਪੁਲੀਸ ਨੂੰ ਨੌਜਵਾਨ ਦੀ ਲਾਸ਼ ਮਿਲੀ।

ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਪਿਤਾ ਨਗਵੰਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਪੰਜਾਬ ਪੁਲੀਸ ਵਿੱਚ ਤਾਇਨਾਤ ਸੀ। ਉਸ ਦਾ ਲੜਕਾ ਜਸ਼ਨਪ੍ਰੀਤ ਕੈਨੇਡਾ ਰਹਿੰਦਾ ਸੀ ਅਤੇ ਕਰੀਬ ਪੰਜ ਮਹੀਨੇ ਪਹਿਲਾਂ ਆਪਣੀ ਭੈਣ ਦੇ ਵਿਆਹ ਲਈ ਪਿੰਡ ਪਰਤਿਆ ਸੀ। 22 ਅਪ੍ਰੈਲ ਨੂੰ ਦੁਪਹਿਰ 2 ਵਜੇ ਦੇ ਕਰੀਬ ਜਸ਼ਨਪ੍ਰੀਤ ਇਹ ਕਹਿ ਕੇ ਘਰੋਂ ਗਿਆ ਸੀ ਕਿ ਉਸ ਦਾ ਇਕ ਦੋਸਤ ਜੋ ਕਿ ਗੁਰਦਾਸਪੁਰ ਰਹਿੰਦਾ ਹੈ, ਉਸ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਿਹਾ ਹੈ। ਸ਼ਾਮ ਕਰੀਬ ਪੰਜ ਵਜੇ ਉਸ ਨੂੰ ਫ਼ੋਨ ਆਇਆ ਕਿ ਉਹ ਗੁਰਦਾਸਪੁਰ ਵਿਖੇ ਆਪਣੇ ਦੋਸਤ ਦੇ ਘਰ ਕਿਸੇ ਸਮਾਗਮ ਲਈ ਪਹੁੰਚਿਆ ਹੈ। ਇਸ ਤੋਂ ਬਾਅਦ ਜਦੋਂ ਸ਼ਾਮ ਕਰੀਬ 6.30 ਵਜੇ ਜਸ਼ਨਪ੍ਰੀਤ ਨੂੰ ਫੋਨ ਕੀਤਾ ਗਿਆ ਤਾਂ ਉਸ ਦਾ ਮੋਬਾਈਲ ਬੰਦ ਸੀ। ਕਾਫੀ ਦੇਰ ਤੱਕ ਉਸ ਦਾ ਫੋਨ ਚਾਲੂ ਨਾ ਹੋਣ ‘ਤੇ ਪਰਿਵਾਰ ਵਾਲਿਆਂ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ।

ਨੌਜਵਾਨ ਦੇ ਪਿਤਾ ਨੇ ਦੱਸਿਆ ਕਿ 23 ਅਪਰੈਲ ਦੀ ਸਵੇਰ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣਾ ਤਿੱਬੜ ਦੀ ਪੁਲੀਸ ਨੂੰ ਪਿੰਡ ਕੋਠੇ ਘਰਾਲਾ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਜਦੋਂ ਉਨ੍ਹਾਂ ਨੇ ਲਾਸ਼ ਦੀ ਫੋਟੋ ਦੇਖੀ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਇਹ ਜਸ਼ਨਪ੍ਰੀਤ ਦੀ ਹੀ ਹੈ। ਜਸ਼ਨਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਸ ਦੇ ਲੜਕੇ ਨੂੰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏਂ ਅਤੇ ਉਸ ਦੇ ਇੱਕ ਹੋਰ ਸਾਥੀ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ ਹੈ।

ਥਾਣਾ ਤਿੱਬੜ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ‘ਤੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏਂ ਥਾਣਾ ਸਦਰ ਅਤੇ ਉਸ ਦੇ ਅਣਪਛਾਤੇ ਸਾਥੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...