June 10, 2026, 9:55 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 25 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।

ਸੰਧਵਾਂ ਨੇ ਕਿਹਾ ਕਿ ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...