June 11, 2026, 6:36 am
----------- Advertisement -----------
HomeNewsBreaking Newsਗੁਰਦਾਸਪੁਰ 'ਚ ਸੀਐਮ ਮਾਨ ਦੀ ਰੈਲੀ, ਰੈਲੀ ਨੂੰ ਸੰਬੋਧਨ ਕਰਦਿਆਂ ਕਹੀਆਂ ਆਹ...

ਗੁਰਦਾਸਪੁਰ ‘ਚ ਸੀਐਮ ਮਾਨ ਦੀ ਰੈਲੀ, ਰੈਲੀ ਨੂੰ ਸੰਬੋਧਨ ਕਰਦਿਆਂ ਕਹੀਆਂ ਆਹ ਗੱਲਾਂ

Published on

----------- Advertisement -----------


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਆਗੂਆਂ ਨੇ ਵਿਕਾਸ ਦੇ ਨਾਂ ‘ਤੇ ਕੁਝ ਨਹੀਂ ਕੀਤਾ। ਪਿਛਲੇ ਸੰਸਦ ਮੈਂਬਰ ਸੰਨੀ ਦਿਓਲ ਸਰਹੱਦ ਪਾਰ ਜਾ ਕੇ ਨਲਕੇ ਪੁੱਟਦੇ ਰਹੇ ਪਰ ਗੁਰਦਾਸਪੁਰ ਵਿੱਚ ਇੱਕ ਵੀ ਟੂਟੀ ਨਹੀਂ ਲਗਵਾ ਸਕੇ।

ਦੱਸ ਦਈਏ ਕਿ ਗੁਰਦਾਸਪੁਰ ਦੇ ਹਨੂੰਮਾਨ ਚੌਂਕ ਵਿਖੇ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਸੂਬੇ ਦੇ ਲੋਕਾਂ ਦੇ ਹਿੱਤਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

ਇਸਤੋਂ ਇਲਾਵਾ ‘ਆਪ’ ਆਗੂ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ। ਗੁਰਦਾਸਪੁਰ ਦੇ ਲੋਕਾਂ ਨੇ ਫਿਲਮ ਸਟਾਰ ਸੰਨੀ ਦਿਓਲ ਨੂੰ ਸੰਸਦ ਮੈਂਬਰ ਬਣਾਇਆ ਸੀ ਪਰ ਉਸ ਨੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ।

ਨਾਲ ਹੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧ ਰਹੀ ਹੈ। ਕੇਂਦਰ ਸਰਕਾਰ ਨੇ ਕੁਝ ਕੁ ਲੋਕਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਹੈ। ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਸਰਕਾਰੀ ਦਫਤਰਾਂ ‘ਚੋਂ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਗੁਰਦਾਸਪੁਰ ਇਲਾਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਇਹ ਸਭ ਕੁਝ ਬੰਦ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...