August 24, 2026, 3:45 pm
----------- Advertisement -----------
HomeNewsBreaking Newsਦੂਜੇ ਪੜਾਅ ਲਈ ਵੋਟਿੰਗ ਅੱਜ: 13 ਰਾਜਾਂ ਦੀਆਂ 88 ਸੀਟਾਂ 'ਤੇ ਪੈ...

ਦੂਜੇ ਪੜਾਅ ਲਈ ਵੋਟਿੰਗ ਅੱਜ: 13 ਰਾਜਾਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

Published on

----------- Advertisement -----------

ਨਵੀਂ ਦਿੱਲੀ, 26 ਅਪ੍ਰੈਲ 2024 – 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਖਤਮ ਹੋਵੇਗੀ।

ਇਸ ਪੜਾਅ ‘ਚ ਲੋਕ ਸਭਾ ਸਪੀਕਰ, 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 ਫਿਲਮੀ ਸਿਤਾਰੇ ਹਨ। ਰਾਹੁਲ ਗਾਂਧੀ ਵਾਇਨਾਡ ਤੋਂ, ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਅਤੇ ਹੇਮਾ ਮਾਲਿਨੀ ਮਥੁਰਾ ਸੀਟ ਤੋਂ ਚੋਣ ਲੜ ਰਹੇ ਹਨ। ਪਹਿਲਾਂ ਇਸ ਪੜਾਅ ‘ਚ 89 ਸੀਟਾਂ ‘ਤੇ ਵੋਟਿੰਗ ਹੋਣੀ ਸੀ ਪਰ ਮੱਧ ਪ੍ਰਦੇਸ਼ ਦੀ ਬੈਤੂਲ ਸੀਟ ‘ਤੇ ਬਸਪਾ ਉਮੀਦਵਾਰ ਦੀ ਮੌਤ ਤੋਂ ਬਾਅਦ ਹੁਣ ਇਸ ਸੀਟ ‘ਤੇ 7 ਮਈ ਨੂੰ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਵੋਟਿੰਗ ਹੋਈ ਸੀ।

ਇਸ ਦੇ ਨਾਲ ਹੀ ਬਾਹਰੀ ਮਣੀਪੁਰ ਲੋਕ ਸਭਾ ਹਲਕੇ ਦੇ ਬਾਕੀ ਖੇਤਰਾਂ ਵਿੱਚ ਵੀ ਵੋਟਿੰਗ ਹੋ ਰਹੀ ਹੈ। ਅੱਜ ਕੇਰਲ ਦੀਆਂ ਸਾਰੀਆਂ 20, ਕਰਨਾਟਕ ਦੀਆਂ 14, ਰਾਜਸਥਾਨ ਦੀਆਂ 13, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ 8-8, ਮੱਧ ਪ੍ਰਦੇਸ਼ ਦੀਆਂ 6, ਅਸਾਮ ਅਤੇ ਬਿਹਾਰ ਦੀਆਂ 5-5, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੀਆਂ 3-3, ਤ੍ਰਿਪੁਰਾ ਦੀਆਂ 1-1 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਦੋਵੇਂ ਲੋਕ ਸਭਾ ਸੀਟਾਂ ‘ਤੇ ਹੋ ਰਿਹਾ ਹੈ।

14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਅੱਜ ਹੋਣ ਵਾਲੀਆਂ 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਲਈ ਚੋਣ ਕਮਿਸ਼ਨ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਲਈ ਸੁਰੱਖਿਆ ਅਤੇ ਹੋਰ ਪ੍ਰਬੰਧ ਪੁਖਤਾ ਕੀਤੇ ਗਏ ਹਨ। ਕੁੱਲ 16 ਕਰੋੜ ਵੋਟਰਾਂ ਲਈ 1 ਲੱਖ 67 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਦੱਸ ਦਈਏ ਕਿ ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ 102 ਸੀਟਾਂ ‘ਤੇ ਵੋਟਿੰਗ ਹੋਈ ਸੀ। ਸੱਤਵੇਂ ਅਤੇ ਆਖ਼ਰੀ ਪੜਾਅ ਵਿੱਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...