July 3, 2026, 8:56 pm
----------- Advertisement -----------
HomeNewsLatest Newsਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ...

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 26 ਅਪ੍ਰੈਲ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ ਹੋ ਗਿਆ ਸੀ, ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਜੋ 28 ਫਰਵਰੀ 2024 ਨੂੰ ਤਰਨਤਾਰਨ ਸਥਿਤ ਮੀਤ ਗੰਨ ਹਾਊਸ ਤੋਂ ਚੋਰੀ ਹੋ ਗਈ ਸੀ, ਅਤੇ ਤਿੰਨ ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਗ੍ਰਿਫ਼ਤਾਰ ਕੀਤੇ ਗਏ ਬਾਕੀ 10 ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਵਾਸੀ ਪਿੰਡ ਪਿਧੀ, ਤਰਨਤਾਰਨ; ਗੁਲਾਬ ਸਿੰਘ ਉਰਫ਼ ਗੁਲਾਬ ਵਾਸੀ ਪਿੰਡ ਬਛੜੇ, ਤਰਨਤਾਰਨ; ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਵਾਸੀ ਮੁਹੱਲਾ ਜਸਵੰਤ ਸਿੰਘ, ਤਰਨਤਾਰਨ; ਬਲਜਿੰਦਰ ਸਿੰਘ ਉਰਫ਼ ਲੋਕਾ ਵਾਸੀ ਪਿੰਡ ਲੋਕਾ; ਬੌਬੀ ਵਾਸੀ ਅਜਨਾਲਾ; ਲਵਪ੍ਰੀਤ ਸਿੰਘ ਉਰਫ਼ ਲਵ, ਅੰਮ੍ਰਿਤਪਾਲ ਸਿੰਘ ਉਰਫ਼ ਸੰਦੀਪ ਸਿੰਘ ਅਤੇ ਸੱਜਨ ਉਰਫ਼ ਕਾਲੂ ਦਿਨੋਂ ਵਾਸੀ ਪਿੰਡ ਠੱਠੀਆਂ ਮਹੰਤਾਂ, ਤਰਨਤਾਰਨ; ਸੁਖਚੈਨ ਸਿੰਘ ਉਰਫ਼ ਮੋਗਲੀ ਅਤੇ ਹਰਮੇਸ਼ ਸਿੰਘ ਉਰਫ਼ ਚੀਚੂ ਦੋਵੇਂ ਵਾਸੀ ਸ੍ਰੀ ਪਿੰਡ ਵਡੀਆ, ਮੁਕਤਸਰ ਸਾਹਿਬ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਿਕ ਗੈਂਗਸਟਰ ਰਾਜੂ ਸ਼ੂਟਰ ਮਾਝਾ ਖੇਤਰ ਵਿੱਚ ਮੁੱਖ ਤੌਰ ‘ਤੇ ਤਰਨਤਾਰਨ, ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਸਰਗਨਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਇਰਾਦਾ ਕਤਲ, ਡਕੈਤੀ, ਨਸ਼ਾ ਤਸਕਰੀ ਸਮੇਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਦੱਸਣਯੋਗ ਹੈ ਕਿ ਸਤੰਬਰ 2023 ਵਿੱਚ, ਇਸ ਗਿਰੋਹ ਵੱਲੋਂ ਪਿੰਡ ਢੋਟੀਆਂ, ਤਰਨਤਾਰਨ ਵਿਖੇ ਬੈਂਕ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀ ਸਿਵਲ ਹਸਪਤਾਲ ਤਰਨਤਾਰਨ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ, ਤੋਂ ਉਸ ਨੂੰ ਫਰਾਰ ਕਰਕੇ ਲੈ ਗਏ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਨੇ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ ਗੁਰਗਿਆਂ ਦਾ ਪਤਾ ਲਗਾਉਣ ਲਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਧੀਨ 12 ਪੁਲਿਸ ਟੀਮਾਂ ਗਠਿਤ ਕੀਤੀਆਂ। ਡੀਐਸਪੀ ਰਾਜਨ ਪਰਮਿੰਦਰ, ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਹਰਮਿੰਦਰ ਸਿੰਘ ਅਤੇ ਡੀਐਸਪੀ ਜਸਪਾਲ ਸਿੰਘ ਵੀ ਇਸ ਕਾਰਵਾਈ ਵਿੱਚ ਸ਼ਾਮਲ ਸਨ। ਡੀਜੀਪੀ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਭਰਪੂਰ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 48 ਘੰਟੇ ਤੋਂ ਵੱਧ ਸਮਾਂ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੁਰੰਤ ਕਾਰਵਾਈ ਸ਼ਾਮਲ ਸੀ, ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਾਜੂ ਸ਼ੂਟਰ ਦੇ ਛੇ ਗੁਰਗਿਆਂ ਨੇ ਉਸ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਛੇ ਮੁਲਜ਼ਮਾਂ ਵਿੱਚੋਂ ਪੁਲੀਸ ਨੇ ਤਿੰਨ ਮੁਲਜ਼ਮਾਂ ਗੁਲਾਬ ਸਿੰਘ, ਹੁਸਨਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਤਿੰਨ ਸਹਾਇਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...