November 11, 2026, 2:41 pm
----------- Advertisement -----------
HomeNewsBreaking News'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਸ਼ੋਅ 'ਚ 'ਸੋਢੀ' ਦਾ ਕਿਰਦਾਰ ਨਿਭਾਉਣ ਵਾਲੇ...

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਸ਼ੋਅ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਲਾਪਤਾ, ਪੁਲਿਸ ਨੇ ਦਰਜ ਕੀਤੀ FIR

Published on

----------- Advertisement -----------

ਨਵੀਂ ਦਿੱਲੀ, 27 ਅਪ੍ਰੈਲ 2024 – ਟੀਵੀ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਰੋਸ਼ਨ ਸਿੰਘ ਸੋਢੀ ਬਾਰੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢੀ ਉਰਫ ਗੁਰਚਰਨ ਸਿੰਘ ਲਾਪਤਾ ਹੈ।

ਇਸ ਸਬੰਧੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਰਚਰਨ ਸਿੰਘ ਦੇ ਪਿਤਾ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਦਾ ਬੇਟਾ 22 ਅਪ੍ਰੈਲ ਨੂੰ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਮੁੰਬਈ ਲਈ ਰਵਾਨਾ ਹੋਇਆ ਸੀ ਅਤੇ ਉਹ ਉਦੋਂ ਤੋਂ ਲਾਪਤਾ ਹੈ। ਉਸ ਦੇ ਪਿਤਾ ਨੇ ਸ਼ਿਕਾਇਤ ਵਿਚ ਕਿਹਾ ਕਿ ਉਹ ਨਾ ਤਾਂ ਮੁੰਬਈ ਪਹੁੰਚਿਆ ਅਤੇ ਨਾ ਹੀ ਘਰ ਪਰਤਿਆ ਅਤੇ ਉਸ ਦਾ ਫ਼ੋਨ ਵੀ ਨਹੀਂ ਲੱਗ ਰਿਹਾ। ਦਿੱਲੀ ਪੁਲਿਸ ਨੇ ਕਿਹਾ ਕਿ ਅਸੀਂ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਅਦਾਕਾਰ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸਾਰੇ ਦਸਤਾਵੇਜ਼ ਪੁਲੀਸ ਨੂੰ ਦੇ ਦਿੱਤੇ ਹਨ, ਤਾਂ ਜੋ ਉਹ ਗੁਰਚਰਨ ਨੂੰ ਲੱਭਣ ਵਿੱਚ ਮਦਦ ਕਰ ਸਕਣ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਉਹ ਗੁਰਚਰਨ ਨੂੰ ਜਲਦੀ ਤੋਂ ਜਲਦੀ ਲੱਭ ਲਵੇਗੀ।

ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਅਗਵਾ ਦਾ ਮਾਮਲਾ ਦਰਜ ਕਰ ਲਿਆ ਹੈ। IPC ਦੀ ਧਾਰਾ 365 ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲਿਸ ਨੂੰ ਇੱਕ ਸੀਸੀਟੀਵੀ ਫੁਟੇਜ ਮਿਲੀ ਹੈ। ਜਿਸ ਦੇ ਅਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...