October 16, 2026, 3:41 am
----------- Advertisement -----------
HomeNewsLatest Newsਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 305 ਕਰੋੜ ਰੁਪਏ ਦੀਆਂ...

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ‘ਚੋਂ 305 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ ਪੰਜਾਬ

Published on

----------- Advertisement -----------

ਚੰਡੀਗੜ੍ਹ, 31 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 30 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 305 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 12.11 ਕਰੋੜ ਰੁਪਏ ਦੀ 26.64 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 273.13 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 18.48 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1197 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2860 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1835 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 696 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2630 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 58 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 14997 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 376451 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 65 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...