October 18, 2026, 3:22 am
----------- Advertisement -----------
HomeNewsLatest Newsਚੰਨੀ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ: ਰਾਜਪਾਲ ਨੇ ਡੀਜੀਪੀ ਨੂੰ ਉੱਚ ਪੱਧਰ 'ਤੇ...

ਚੰਨੀ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ: ਰਾਜਪਾਲ ਨੇ ਡੀਜੀਪੀ ਨੂੰ ਉੱਚ ਪੱਧਰ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਜਾਂਚ ਦੇ ਹੁਕਮ ਦਿੱਤੇ

Published on

----------- Advertisement -----------

ਚੰਡੀਗੜ੍ਹ : – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਲੱਗੇ ਰੇਤ ਮਾਈਨਿੰਗ ਦੇ ਦੋਸ਼ਾਂ ਨੂੰ ਲੈਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਡੀਜੀਪੀ ਨੂੰ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮਾਂ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਸੀਂ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪ ਕੇ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਦੀ ਮੰਗ ਕੀਤੀ ਸੀ। ਚੱਢਾ ਨੇ ਮਾਨਯੋਗ ਰਾਜਪਾਲ ਦਾ ਆਮ ਆਦਮੀ ਪਾਰਟੀ ਦੀ ਮੰਗ ਨੂੰ ਮੰਨਣ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇਗੀ।
ਜਾਂਚ ਦੇ ਹੁਕਮਾਂ ਨਾਲ ਸਬੰਧਤ ਪੱਤਰ ਦਾ ਹਵਾਲਾ ਦਿੰਦਿਆਂ ਚੱਢਾ ਨੇ ਕਿਹਾ ਕਿ ਮਾਨਯੋਗ ਰਾਜਪਾਲ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡੀਜੀਪੀ ਵੀਕੇ ਭਾਵਰਾ ਨੂੰ ਹੁਕਮ ਦਿੱਤੇ ਹਨ ਕਿ ਉਹ ਚੰਨੀ ਵਿਰੁੱਧ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਪੂਰੇ ਮਾਮਲੇ ਦੀ ਪਲ-ਪਲ ਦੀ ਰਿਪੋਰਟ ਉਨ੍ਹਾਂ ਨੂੰ ਸੌਂਪਣ। ਚੱਢਾ ਨੇ ਡੀਜੀਪੀ ਅਤੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਹੇਠ ਨਾ ਆਉਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਕੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਐਫਆਈਆਰ ਦਰਜ ਕਰਨ।
ਚੱਢਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਹੋ ਰਹੇ ਰੇਤ ਮਾਫੀਆ ਦਾ ਪਰਦਾਫਾਸ਼ ਕਰ ਚੁੱਕੇ ਹਾਂ ਅਤੇ ਦੱਸਿਆ ਸੀ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਰੇਤ ਮਾਫੀਆ ਨਾਲ ਮਿਲੇ ਹੋਏ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਚਮਕੌਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੇਤ ਮਾਫੀਆ ਦਾ ਨਾਜਾਇਜ਼ ਕਾਰੋਬਾਰ ਚੱਲ ਰਿਹਾ ਹੈ। ਚੱਢਾ ਨੇ ਕਿਹਾ ਕਿ ਜਿਸ ਮੁੱਖ ਮੰਤਰੀ ‘ਤੇ ਰੇਤ ਮਾਫੀਆ ਚਲਾਉਣ ਦੇ ਦੋਸ਼ ਹੋਣ,ਉਸਦੇ ਹੱਥਾਂ ਵਿੱਚ ਪੰਜਾਬ ਕਦੇ ਵੀ ਸੁਰੱਖਿਅਤ ਨਹੀਂ ਰਹਿ ਸਕਦਾ।
ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਪੁਲਿਸ ਦੀ ਜਾਂਚ ‘ਤੇ ਨਜ਼ਰ ਰੱਖ ਰਹੀ ਹੈ। ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਲਈ ਇਸ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਹੋਣੀ ਜ਼ਰੂਰੀ ਹੈ। ਜੇਕਰ ਜਾਂਚ ਵਿੱਚ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਅਸੀਂ ਇਸ ਵਿਰੁੱਧ ਆਵਾਜ਼ ਉਠਾਵਾਂਗੇ ਅਤੇ ਲੋਕਾਂ ਦੇ ਸਾਹਮਣੇ ਸੱਚਾਈ ਲਿਆਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...