July 21, 2026, 4:17 pm
----------- Advertisement -----------
HomeNewsBreaking Newsਅਮਰੀਕਾ 'ਚ ਭਿਆਨਕ ਕਾਰ ਹਾਦਸਾ, 3 ਭਾਰਤੀ ਔਰਤਾਂ ਦੀ ਮੌਤ, 1 ਗੰਭੀਰ...

ਅਮਰੀਕਾ ‘ਚ ਭਿਆਨਕ ਕਾਰ ਹਾਦਸਾ, 3 ਭਾਰਤੀ ਔਰਤਾਂ ਦੀ ਮੌਤ, 1 ਗੰਭੀਰ ਜ਼ਖਮੀ

Published on

----------- Advertisement -----------


ਅਮਰੀਕਾ ਵਿੱਚ ਇੱਕ ਭਿਆਨਕ ਕਾਰ ਹਾਦਸੇ ਵਿੱਚ 3 ਭਾਰਤੀ ਔਰਤਾਂ ਦੀ ਮੌਤ ਹੋ ਗਈ। ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਦੱਖਣੀ ਕੈਰੋਲੀਨਾ ਦੇ ਗ੍ਰੀਨਵਿਲੇ ਕਾਊਂਟੀ ‘ਚ ਸ਼ਨੀਵਾਰ (27 ਅਪ੍ਰੈਲ) ਨੂੰ ਵਾਪਰਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਤਿੰਨੋਂ ਔਰਤਾਂ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੀਆਂ ਰਹਿਣ ਵਾਲੀਆਂ ਸਨ।

ਦੱਸ ਦਈਏ ਕਿ ਇਨ੍ਹਾਂ ਔਰਤਾਂ ਦੇ ਨਾਂ ਰੇਖਾਬੇਨ ਪਟੇਲ, ਸੰਗੀਤਾਬੇਨ ਪਟੇਲ ਅਤੇ ਮਨੀਸ਼ਾਬੇਨ ਪਟੇਲ ਹਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਹਾਈਵੇਅ ‘ਤੇ ਮਹਿਲਾ ਦੀ ਐਸਯੂਵੀ ਨੇ ਕੰਟਰੋਲ ਗੁਆ ਦਿੱਤਾ ਅਤੇ ਪਹਿਲਾਂ ਬੈਰੀਕੇਡ ਨਾਲ ਟਕਰਾ ਗਈ ਅਤੇ ਫਿਰ ਪੁਲ ਤੋਂ ਹੇਠਾਂ ਡਿੱਗ ਕੇ ਦਰੱਖਤਾਂ ‘ਚ ਫਸ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੁਲ ਤੋਂ ਕਰੀਬ 20 ਫੁੱਟ ਹੇਠਾਂ ਜਾ ਡਿੱਗੀ।

ਤਿੰਨੋਂ ਮ੍ਰਿਤਕ ਔਰਤਾਂ ਇੱਕੋ ਪਰਿਵਾਰ ਨਾਲ ਸਬੰਧਤ ਹਨ। ਤਿੰਨਾਂ ਵਿਚਕਾਰ ਦਰਾਣੀ-ਜਠਾਨੀ ਦਾ ਰਿਸ਼ਤਾ ਸੀ। ਤਿੰਨੋਂ ਔਰਤਾਂ ਅਮਰੀਕਾ ਵਿੱਚ ਆਪਣੇ ਪਰਿਵਾਰਾਂ ਨਾਲ ਵੱਖ-ਵੱਖ ਰਹਿੰਦੀਆਂ ਸਨ।

ਮਿਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਚਾਰ ਔਰਤਾਂ ਸਵਾਰ ਸਨ। ਉਹ ਅਟਲਾਂਟਾ ਤੋਂ ਸਾਊਥ ਕੈਰੋਲੀਨਾ ਜਾ ਰਹੀ ਸੀ। ਹਾਦਸੇ ਸਮੇਂ ਕਾਰ ਦੀ ਰਫ਼ਤਾਰ ਵੀ ਜ਼ਿਆਦਾ ਸੀ। ਫਿਲਹਾਲ ਪੁਲਿਸ ਕਾਰ ਦੀ ਰਫਤਾਰ ਦੀ ਜਾਂਚ ਕਰ ਰਹੀ ਹੈ।

ਘਟਨਾ ਸਥਾਨ ‘ਤੇ ਮੌਜੂਦ ਕੋਰੋਨਰ ਮਾਈਕ ਐਲਿਸ ਨੇ ਦੱਸਿਆ ਕਿ ਕਾਰ ਓਵਰ ਸਪੀਡ ‘ਤੇ ਚਲਾਈ ਜਾ ਰਹੀ ਸੀ। ਕਾਰ ਹਵਾ ‘ਚ ਉਛਲ ਕੇ ਹੇਠਾਂ ਡਿੱਗ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਹੋਰ ਕੋਈ ਪੈਦਲ ਯਾਤਰੀ ਜ਼ਖਮੀ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...