November 7, 2026, 2:08 pm
----------- Advertisement -----------
HomeNewsLatest Newsਹੁਸ਼ਿਆਰਪੁਰ 'ਚ 11 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ

ਹੁਸ਼ਿਆਰਪੁਰ ‘ਚ 11 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ

Published on

----------- Advertisement -----------

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆ ਦੇ ਹਾਜੀਪੁਰ ਥਾਣਾ ਖੇਤਰ ਦੇ ਪਿੰਡ ਢੱਡੇ ਕਟਵਾਲ ‘ਚ ਸ਼ਨੀਵਾਰ ਨੂੰ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਲੜਕੀ ਦੀ ਪਛਾਣ ਉਰਮਿਲਾ ਦੇਵੀ ਪੁੱਤਰੀ ਰਜਿੰਦਰ ਯਾਦਵ ਵਾਸੀ ਨੇਪਾਲ, ਹਾਲ ਵਾਸੀ ਪਿੰਡ ਢੱਡੇ ਕਟਵਾਲ ਵਜੋਂ ਹੋਈ ਹੈ। ਉਕਤ ਮਾਮਲੇ ‘ਚ ਹਾਜੀਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਛੱਤ ਤੋਂ ਹੇਠਾਂ ਉਤਾਰ ਕੇ ਕਬਜ਼ੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਲੜਕੀ ਨੇ ਇਹ ਕਦਮ ਕਿਉਂ ਚੁੱਕਿਆ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਨਾਲ ਹੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਖੇਤ ‘ਚ ਬਣੇ ਕਮਰੇ ‘ਚ ਰਹਿੰਦਾ ਹੈ। ਅੱਜ ਸਵੇਰੇ ਉਹ ਅਤੇ ਉਸਦੀ ਪਤਨੀ ਖੇਤਾਂ ਵਿੱਚ ਕੰਮ ਕਰਨ ਗਏ ਸਨ। ਸ਼ਾਮ ਨੂੰ ਜਦੋਂ ਉਹ ਕੰਮ ਤੋਂ ਬਾਅਦ ਆਪਣੇ ਕਮਰੇ ਵਿਚ ਵਾਪਸ ਆਇਆ ਤਾਂ ਦੇਖਿਆ ਕਿ ਉਸ ਦੀ 11 ਸਾਲਾ ਬੇਟੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਬੌਸ ਨੂੰ ਫੋਨ ਕੀਤਾ। ਸੂਚਨਾ ਮਿਲਣ ’ਤੇ ਪਿੰਡ ਵਾਸੀ ਵੀ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੂੰ ਮਾਮਲੇ ਦੀ ਸੂਚਨਾ ਦਿੱਤੀ।

ਇਸ ਸਬੰਧੀ ਐਸ.ਐਚ.ਓ ਹਾਜੀਪੁਰ ਪੰਕਜ ਕੁਮਾਰ ਨੇ ਦੱਸਿਆ ਹੈ ਕਿ ਪਿੰਡ ਢੱਡੇ ਕਟਵਾਲ ਦੇ ਇੱਕ ਕਿਸਾਨ ਦੇ ਟਿਊਬਵੈੱਲ ‘ਤੇ ਬਣੇ ਕਮਰੇ ਵਿੱਚ ਰਹਿੰਦੇ ਇੱਕ ਨੇਪਾਲੀ ਪਰਿਵਾਰ ਦੀ ਲੜਕੀ ਦੇ ਫਾਹਾ ਲੈਣ ਦੀ ਸੂਚਨਾ ਮਿਲਦਿਆਂ ਹੀ ਹਾਜੀਪੁਰ ਪੁਲਿਸ ਪਿੰਡ ਢੱਡੇ ਕਟਵਾਲ ਵਿਖੇ ਪਹੁੰਚ ਗਈ ਸੀ। . ਟੀਮ ਨੇ ਲਾਸ਼ ਨੂੰ ਪੱਖੇ ਤੋਂ ਹੇਠਾਂ ਉਤਾਰ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ। ਪਰਿਵਾਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...