September 10, 2026, 6:46 pm
----------- Advertisement -----------
HomeNewsBreaking Newsਚੀਨ 'ਚ ਤੂਫਾਨ ਕਾਰਨ 5 ਲੋਕਾਂ ਦੀ ਮੌਤ, 33 ਜ਼ਖਮੀ, ਮੌਸਮ ਵਿਭਾਗ...

ਚੀਨ ‘ਚ ਤੂਫਾਨ ਕਾਰਨ 5 ਲੋਕਾਂ ਦੀ ਮੌਤ, 33 ਜ਼ਖਮੀ, ਮੌਸਮ ਵਿਭਾਗ ਨੇ ਬਾਰਿਸ਼ ਦਾ ਅਲਰਟ ਕੀਤਾ ਜਾਰੀ

Published on

----------- Advertisement -----------


ਚੀਨ ਦੇ ਗੁਆਂਗਜ਼ੂ ਸ਼ਹਿਰ ਵਿੱਚ ਆਏ ਤੂਫ਼ਾਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। 33 ਲੋਕ ਜ਼ਖਮੀ ਹੋਏ ਹਨ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਇਹ ਤੂਫਾਨ ਸ਼ਨੀਵਾਰ (27 ਅਪ੍ਰੈਲ) ਦੁਪਹਿਰ ਨੂੰ ਗੁਆਂਗਜ਼ੂ ਸ਼ਹਿਰ ਨਾਲ ਟਕਰਾ ਗਿਆ। ਇਸ ਦੌਰਾਨ ਇੱਥੇ 20.6 ਮੀਟਰ ਪ੍ਰਤੀ ਸਕਿੰਟ ਦੀ ਵੱਧ ਤੋਂ ਵੱਧ ਹਵਾ ਦੀ ਰਫ਼ਤਾਰ ਦਰਜ ਕੀਤੀ ਗਈ।

ਦੱਸ ਦਈਏ ਕਿ ਤੂਫਾਨ ਕਾਰਨ 141 ਫੈਕਟਰੀਆਂ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਰਿਹਾਇਸ਼ੀ ਇਲਾਕਿਆਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਬਚਾਅ ਦਲ ਨੇ ਸ਼ਨੀਵਾਰ (27 ਅਪ੍ਰੈਲ) ਨੂੰ ਸਥਾਨਕ ਸਮੇਂ ਅਨੁਸਾਰ ਰਾਤ 10 ਵਜੇ ਤੱਕ ਮਿਸ਼ਨ ਨੂੰ ਪੂਰਾ ਕਰ ਲਿਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਤੂਫਾਨ 3 ਦੇ ਪੱਧਰ ‘ਤੇ ਸੀ ਜਦਕਿ ਇਸਦੀ ਵੱਧ ਤੋਂ ਵੱਧ ਤੀਬਰਤਾ 5 ਸੀ।

ਇਸਤੋਂ ਇਲਾਵਾ ਪਿਛਲੇ ਸਾਲ ਵੀ ਚੀਨ ਦੇ ਗੁਆਂਗਜ਼ੂ ਸ਼ਹਿਰ ‘ਚ ਭਿਆਨਕ ਤੂਫਾਨ ਆਇਆ ਸੀ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ ਸੀ। ਟਾਈਫੂਨ ਹਾਇਕੁਈ ਨਾਂ ਦੇ ਇਸ ਤੂਫਾਨ ਨੇ ਗੁਆਂਗਜ਼ੂ ‘ਚ ਭਾਰੀ ਨੁਕਸਾਨ ਕੀਤਾ ਹੈ।

ਗੁਆਂਗਜ਼ੂ ਸ਼ਹਿਰ, ਹਾਂਗਕਾਂਗ ਤੋਂ 130 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ, ਗੁਆਂਗਜੂ ਸੂਬੇ ਗੁਆਂਗਡੋਂਗ ਦੀ ਰਾਜਧਾਨੀ ਹੈ। ਗੁਆਂਗਡੋਂਗ ਪ੍ਰਾਂਤ ਚੀਨ ਦੇ ਸਭ ਤੋਂ ਵੱਡੇ ਸੂਬਿਆਂ ਵਿੱਚੋਂ ਇੱਕ ਹੈ। ਇਸ ਨੂੰ ਚੀਨ ਦਾ ਉਦਯੋਗਿਕ ਖੇਤਰ ਵੀ ਕਿਹਾ ਜਾਂਦਾ ਹੈ। ਇਸ ਖੇਤਰ ਵਿੱਚ ਬਹੁਤ ਸਾਰੀਆਂ ਫੈਕਟਰੀਆਂ ਹਨ, ਜੋ ਵੱਡੀ ਮਾਤਰਾ ਵਿੱਚ ਚੀਨੀ ਵਸਤਾਂ ਦੀ ਬਰਾਮਦ ਕਰਦੀਆਂ ਹਨ।

ਗੁਆਂਗਡੋਂਗ ਪ੍ਰਾਂਤ ਪਿਛਲੇ ਕੁਝ ਸਮੇਂ ਤੋਂ ਮੌਸਮ ਦੀ ਮਾਰ ਝੱਲ ਰਿਹਾ ਹੈ। ਗੁਆਂਗਡੋਂਗ ਸੂਬੇ ਵਿਚ 16 ਅਪ੍ਰੈਲ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਬਚਾਅ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।

ਹੁਣ ਤੱਕ 11 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਹੜ੍ਹ ਅਤੇ ਮੀਂਹ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਚੀਨ ਦੇ ਮੌਸਮ ਵਿਭਾਗ ਨੇ ਮਹੀਨੇ ਦੇ ਅੰਤ ਤੱਕ ਭਾਰੀ ਮੀਂਹ ਅਤੇ ਹੜ੍ਹਾਂ ਦੀ ਚਿਤਾਵਨੀ ਜਾਰੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...