November 18, 2026, 5:13 pm
----------- Advertisement -----------
HomeNewsBreaking Newsਜ਼ੀਰਕਪੁਰ ਤੋਂ ਚੰਡੀਗੜ੍ਹ ਟ੍ਰਿਬਿਊਨ ਚੌਂਕ ਤੱਕ ਬਣੇਗਾ ਫਲਾਈਓਵਰ, ਹਾਈਕੋਰਟ ਨੇ ਦਿੱਤੀ ਹਰੀ...

ਜ਼ੀਰਕਪੁਰ ਤੋਂ ਚੰਡੀਗੜ੍ਹ ਟ੍ਰਿਬਿਊਨ ਚੌਂਕ ਤੱਕ ਬਣੇਗਾ ਫਲਾਈਓਵਰ, ਹਾਈਕੋਰਟ ਨੇ ਦਿੱਤੀ ਹਰੀ ਝੰਡੀ

Published on

----------- Advertisement -----------

ਚੰਡੀਗੜ੍ਹ, 1 ਮਈ 2024 – ਜ਼ੀਰਕਪੁਰ ਤੋਂ ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਲ 2019 ‘ਚ ਹਾਈਕੋਰਟ ਨੇ ਇਸ ਫਲਾਈਓਵਰ ਨੂੰ ਬਣਾਉਣ ਅਤੇ ਦਰੱਖਤਾਂ ਦੀ ਕਟਾਈ ‘ਤੇ ਰੋਕ ਲਗਾ ਦਿੱਤੀ ਸੀ। ਸੁਣਵਾਈ ਦੌਰਾਨ ਲੰਬੀ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਇਹ ਰੋਕ ਹਟਾ ਕੇ ਇਸ ਫਲਾਈਓਵਰ ਦੇ ਨਿਰਮਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਰ ਹੁਣ ਹਾਈਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਪੰਜ ਸਾਲਾਂ ਤੋਂ ਰੁਕੇ ਹੋਏ ਵਿਕਾਸ ਦੇ ਕੰਮ ਨੂੰ ਹੁਣ ਨਹੀਂ ਰੋਕਿਆ ਜਾਵੇਗਾ। ਇਹ ਫਲਾਈਓਵਰ ਸਮੇਂ ਦੀ ਮੰਗ ਹੈ ਲੋਕਾਂ ਨੂੰ ਹਰ ਰੋਜ਼ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦਾਸ ਦਈਏ ਕਿ ਜ਼ੀਰਕਪੁਰ-ਚੰਡੀਗੜ੍ਹ ਦਰਮਿਆਨ ਵਧਦੇ ਟ੍ਰੈਫਿਕ ਜਾਮ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ, ਚੰਡੀਗੜ੍ਹ ਤੱਕ ਫਲਾਈਓਵਰ ਬਣਾਉਣ ਦੀ ਯੋਜਨਾ ਬਣਾਈ ਸੀ। ਇਸ ਦੇ ਖਿਲਾਫ ਰਨ ਕਲੱਬ ਨਾਂ ਦੀ ਸੰਸਥਾ ਨੇ ਉਦੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਇਸ ਇਕ ਫਲਾਈਓਵਰ ਦੇ ਬਣਨ ਨਾਲ ਇੱਥੇ 700 ਦੇ ਕਰੀਬ ਦਰੱਖਤ ਕੱਟੇ ਜਾਣਗੇ, ਜੋ ਕਿ ਵਾਤਾਵਰਣ ਲਈ ਬੇਹੱਦ ਹਾਨੀਕਾਰਕ ਹੋਣਗੇ। ਪਰ ਉੱਥੇ ਹੀ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਹਰ ਦਰੱਖਤ ਕੱਟਣ ‘ਤੇ ਤਿੰਨ ਦਰੱਖਤ ਲਗਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...