September 14, 2026, 10:29 pm
----------- Advertisement -----------
HomeNewsEducationਡੀ.ਪੀ.ਈ ਬਲਵੀਰ ਸਿੰਘ ਸੇਵਾਮੁਕਤ; ਸੀਨੀਅਰ ਸੈਕੰਡਰੀ ਸਕੂਲ ਖੁੱਡਾ ਦੇ ਸਟਾਫ਼ ਨੇ ਦਿੱਤੀ...

ਡੀ.ਪੀ.ਈ ਬਲਵੀਰ ਸਿੰਘ ਸੇਵਾਮੁਕਤ; ਸੀਨੀਅਰ ਸੈਕੰਡਰੀ ਸਕੂਲ ਖੁੱਡਾ ਦੇ ਸਟਾਫ਼ ਨੇ ਦਿੱਤੀ ਵਿਦਾਇਗੀ ਪਾਰਟੀ

Published on

----------- Advertisement -----------

ਹੁਸ਼ਿਆਰਪੁਰ: ਪਿੰਡ ਖੁੱਡਾ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਬਲਵੀਰ ਸਿੰਘ (ਡੀ.ਪੀ.ਈ) ਦੀਆਂ ਸੇਵਾਵਾਂ ਪੂਰੀਆਂ ਹੋਣ ਮੌਕੇ ਸਕੂਲ ਸਟਾਫ਼ ਵੱਲੋਂ ਸਤਿਕਾਰ ਭੇਂਟ ਕਰਦਿਆਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਇਕਬਾਲ ਕੌਰ ਨੇ ਅਧਿਆਪਕ ਬਲਵੀਰ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਉਣਾ ਇੱਕ ਵੱਡਾ ਜ਼ਿੰਮੇਵਾਰੀ ਭਰਿਆ ਕਾਰਜ ਹੈ, ਜਿਸਨੂੰ ਇਨ੍ਹਾਂ ਨੇ ਬੜੀ ਹੀ ਸਿਹਜਤਾ ਨਾਲ ਨਿਭਾਇਆ ਹੈ। ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ ਬੀ.ਪੀ.ਐਡ ਦੀ ਡਿਗਰੀ ਪ੍ਰਾਪਤ ਕਰਨ ਉਪਰੰਤ ਨੇ 5 ਅਪ੍ਰੈਲ 1994 ਨੂੰ ਬਤੌਰ ਡੀਪੀਈ ਸਰਕਾਰੀ ਸੇਵਾ ਵਿੱਚ ਆਏੇ।
ਜ਼ਿਕਰਯੋਗ ਹੈ ਕਿ ਬਲਵੀਰ ਸਿੰਘ ਵੱਲੋਂ ਨਿਭਾਈਆਂ ਉੱਤਮ ਸੇਵਾਵਾਂ ਕਾਰਨ ਸੂਬਾ ਅਤੇ ਕੌਮੀ ਪੱਧਰੀ ਐਵਾਰਡ ਜਿੱਤੇ ਜਿਸ ਵਿੱਚ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਵੱਲੋਂ ਪ੍ਰੈਜ਼ੀਡੈਂਟ ਸਕਾਉਟ ਐਵਾਰਡ ਵੀ ਦਿੱਤਾ ਗਿਆ। ਇਸ ਮੌਕੇ ਬਲਵੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਮੈਂ ਆਪਣੀ ਮੈਟ੍ਰਿਕ ਤੱਕ ਦੀ ਸਿੱਖਿਆ ਇਸੇ ਸਕੂਲ ਤੋਂ ਪ੍ਰਾਪਤ ਕੀਤੀ ਹੈ ਜਿੱਥੋਂ ਅੱਜ ਮੈਂ ਸੇਵਾ ਮੁਕਤ ਹੋ ਰਿਹਾ ਹਾਂ। ਉਨ੍ਹਾਂ ਦੱਸਿਆ ਕਿ ਕਰੀਬ 30 ਸਾਲ ਦੇ ਵਕਫ਼ੇ ਦੌਰਾਨ ਸ਼ਾਹਕੋਟ, ਰਹੀਮਪੁਰ, ਕੱਲੋਵਾਲ ਦੇ ਸਕੂਲਾਂ ਵਿੱਚ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਨਿਪੁੰਨ ਹੋਣ ਦੇ ਨਾਲ- ਨਾਲ ਇੱਕ ਚੰਗਾਂ ਇਨਸਾਨ ਬਨਣ ਲਈ ਹਮੇਸ਼ਾ ਨਿਰੰਤਰ ਸਿੱਖਦੇ ਰਹਿਣਾ ਚਾਹੀਦਾ ਹੈ। ਵਿਦਾਇਗੀ ਪਾਰਟੀ ਦੌਰਾਨ ਪ੍ਰਿੰਸੀਪਲ ਅਤੇ ਸਕੂਲ ਸਟਾਫ਼ ਵੱਲੋਂ ਸੇਵਾਮੁਕਤ ਬਲਵੀਰ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਭੇਂਟ ਕੀਤਾ ਗਿਆ। ਇਸ ਮੌਕੇ ਸਾਬਕਾ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਵੀ ਹਾਜ਼ਿਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...