November 22, 2026, 5:56 pm
----------- Advertisement -----------
HomeNewsBreaking Newsਚੀਨ 'ਚ ਮੀਂਹ ਕਾਰਨ ਹਾਈਵੇਅ ਢਹਿਆ, 24 ਦੀ ਮੌਤ, 30 ਤੋਂ ਵੱਧ...

ਚੀਨ ‘ਚ ਮੀਂਹ ਕਾਰਨ ਹਾਈਵੇਅ ਢਹਿਆ, 24 ਦੀ ਮੌਤ, 30 ਤੋਂ ਵੱਧ ਲੋਕ ਜ਼ਖਮੀ

Published on

----------- Advertisement -----------
  • ਹਾਈਵੇਅ ਦੀ ਇੱਕ ਲੇਨ ਬੰਦ ਹੋਈ
  • 18 ਮੀਟਰ ਤੱਕ ਸੜਕ ਢਹੀ

ਨਵੀਂ ਦਿੱਲੀ, 2 ਅਪ੍ਰੈਲ 2024 – ਦੱਖਣੀ ਚੀਨ ਦੇ ਗੁਆਂਗਡੋਂਗ ਸੂਬੇ ਵਿੱਚ ਬੁੱਧਵਾਰ (1 ਮਈ) ਨੂੰ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ S12 ਦਾ ਇੱਕ ਹਿੱਸਾ ਢਹਿ ਗਿਆ। ਇਸ ਹਾਦਸੇ ‘ਚ 24 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ। ਇਹ ਹਾਦਸਾ ਮੇਝੋ ਪਹਾੜੀ ਨੇੜੇ ਤੜਕੇ 2 ਵਜੇ ਵਾਪਰਿਆ, ਜਿਸ ਵਿੱਚ ਸੜਕ ਦੀ ਇੱਕ ਲੇਨ 18 ਮੀਟਰ ਤੱਕ ਟੁੱਟ ਗਈ।

ਚੀਨੀ ਮੀਡੀਆ ਸਾਊਥ ਚਾਈਨਾ ਮਾਰਨਿੰਗ ਪੋਸਟ ਮੁਤਾਬਕ ਹਾਈਵੇਅ ਟੁੱਟਣ ਕਾਰਨ 20 ਵਾਹਨ ਹੇਠਾਂ ਡਿੱਗ ਗਏ, ਜਿਨ੍ਹਾਂ ‘ਚ 54 ਲੋਕ ਸਵਾਰ ਸਨ। ਘਟਨਾ ਦੀ ਸੂਚਨਾ ਮਿਲਣ ‘ਤੇ 500 ਰਾਹਤ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਚੀਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਹਾਦਸੇ ਤੋਂ ਬਾਅਦ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਇਹ ਹਾਈਵੇ ਗੁਆਂਗਡੋਂਗ ਨੂੰ ਫੁਜਿਆਨ ਸੂਬੇ ਨਾਲ ਜੋੜਦਾ ਹੈ। ਚੀਨ ‘ਚ ਮਜ਼ਦੂਰ ਦਿਵਸ ਦੇ ਮੌਕੇ ‘ਤੇ ਚਾਰ ਦਿਨ ਦੀ ਛੁੱਟੀ ਹੈ ਅਤੇ ਦੇਸ਼ ਦੇ ਜ਼ਿਆਦਾਤਰ ਹਾਈਵੇਅ ਟੋਲ ਫਰੀ ਹਨ। ਇਸ ਕਾਰਨ ਜ਼ਿਆਦਾ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਗਏ।

ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਸ਼ਨੀਵਾਰ (27 ਅਪ੍ਰੈਲ) ਦੁਪਹਿਰ ਨੂੰ ਗੁਆਂਗਡੋਂਗ ‘ਚ ਤੂਫਾਨ ਆਇਆ। ਇਸ ਦੌਰਾਨ ਇੱਥੇ 20.6 ਮੀਟਰ ਪ੍ਰਤੀ ਸਕਿੰਟ ਦੀ ਵੱਧ ਤੋਂ ਵੱਧ ਹਵਾ ਦੀ ਰਫ਼ਤਾਰ ਦਰਜ ਕੀਤੀ ਗਈ। ਇਸ ਤੋਂ ਬਾਅਦ ਭਾਰੀ ਮੀਂਹ ਪਿਆ। ਮੰਨਿਆ ਜਾ ਰਿਹਾ ਹੈ ਕਿ ਇਸੇ ਕਾਰਨ ਹਾਈਵੇਅ ਢਹਿ ਗਿਆ। ਇਸ ਤੂਫਾਨ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 33 ਤੋਂ ਵੱਧ ਲੋਕ ਜ਼ਖਮੀ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...