September 28, 2026, 1:13 am
----------- Advertisement -----------
HomeNewsBreaking Newsਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

Published on

----------- Advertisement -----------

ਚੰਡੀਗੜ੍ਹ, 2 ਮਈ : (ਬਲਜੀਤ ਮਰਵਾਹਾ) –  ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।

 ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ।

 ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ।

 ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

 ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ।

 ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...