November 12, 2026, 11:51 am
----------- Advertisement -----------
HomeNewsBreaking Newsਜਿਸ ਮੁੱਖ ਮੰਤਰੀ 'ਤੇ ਰੇਤ ਮਾਫੀਆ ਦੇ ਦੋਸ਼ ਹੋਣ, ਉਸਦੇ ਹੱਥਾਂ 'ਚ...

ਜਿਸ ਮੁੱਖ ਮੰਤਰੀ ‘ਤੇ ਰੇਤ ਮਾਫੀਆ ਦੇ ਦੋਸ਼ ਹੋਣ, ਉਸਦੇ ਹੱਥਾਂ ‘ਚ ਸੂਬਾ ਕਦੇ ਵੀ ਸੁਰੱਖਿਅਤ ਨਹੀਂ ਰਹਿ ਸਕਦਾ: ਰਾਘਵ ਚੱਢਾ

Published on

----------- Advertisement -----------
  • ਚੰਨੀ ਦੇ ਖ਼ਿਲਾਫ਼ ਰੇਤ ਮਾਫੀਆ ਮਾਮਲੇ ‘ਚ ਰਾਜਪਾਲ ਵਲੋਂ ਉੱਚ ਪੱਧਰੀ ਜਾਂਚ ਦੇ ਹੁਕਮਾਂ ਦਾ ‘ਆਪ’ ਨੇ ਕੀਤਾ ਸਵਾਗਤ
  • ‘ਆਪ’ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਡੀਜੀਪੀ ਨੂੰ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਕੀਤੀ ਅਪੀਲ

ਚੰਡੀਗੜ੍ਹ, 1 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਲੱਗੇ ਰੇਤ ਮਾਈਨਿੰਗ ਦੇ ਦੋਸ਼ਾਂ ਨੂੰ ਲੈਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਡੀਜੀਪੀ ਨੂੰ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮਾਂ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਸੀਂ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪ ਕੇ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਦੀ ਮੰਗ ਕੀਤੀ ਸੀ। ਚੱਢਾ ਨੇ ਮਾਨਯੋਗ ਰਾਜਪਾਲ ਦਾ ਆਮ ਆਦਮੀ ਪਾਰਟੀ ਦੀ ਮੰਗ ਨੂੰ ਮੰਨਣ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇਗੀ।

ਜਾਂਚ ਦੇ ਹੁਕਮਾਂ ਨਾਲ ਸਬੰਧਤ ਪੱਤਰ ਦਾ ਹਵਾਲਾ ਦਿੰਦਿਆਂ ਚੱਢਾ ਨੇ ਕਿਹਾ ਕਿ ਮਾਨਯੋਗ ਰਾਜਪਾਲ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡੀਜੀਪੀ ਵੀਕੇ ਭਾਵਰਾ ਨੂੰ ਹੁਕਮ ਦਿੱਤੇ ਹਨ ਕਿ ਉਹ ਚੰਨੀ ਵਿਰੁੱਧ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਪੂਰੇ ਮਾਮਲੇ ਦੀ ਪਲ-ਪਲ ਦੀ ਰਿਪੋਰਟ ਉਨ੍ਹਾਂ ਨੂੰ ਸੌਂਪਣ। ਚੱਢਾ ਨੇ ਡੀਜੀਪੀ ਅਤੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਸਿਆਸੀ ਦਬਾਅ ਹੇਠ ਨਾ ਆਉਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਕੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਐਫਆਈਆਰ ਦਰਜ ਕਰਨ।

ਚੱਢਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਹੋ ਰਹੇ ਰੇਤ ਮਾਫੀਆ ਦਾ ਪਰਦਾਫਾਸ਼ ਕਰ ਚੁੱਕੇ ਹਾਂ ਅਤੇ ਦੱਸਿਆ ਸੀ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਰੇਤ ਮਾਫੀਆ ਨਾਲ ਮਿਲੇ ਹੋਏ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਚਮਕੌਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੇਤ ਮਾਫੀਆ ਦਾ ਨਾਜਾਇਜ਼ ਕਾਰੋਬਾਰ ਚੱਲ ਰਿਹਾ ਹੈ। ਚੱਢਾ ਨੇ ਕਿਹਾ ਕਿ ਜਿਸ ਮੁੱਖ ਮੰਤਰੀ ‘ਤੇ ਰੇਤ ਮਾਫੀਆ ਚਲਾਉਣ ਦੇ ਦੋਸ਼ ਹੋਣ,ਉਸਦੇ ਹੱਥਾਂ ਵਿੱਚ ਪੰਜਾਬ ਕਦੇ ਵੀ ਸੁਰੱਖਿਅਤ ਨਹੀਂ ਰਹਿ ਸਕਦਾ।

ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਪੁਲਿਸ ਦੀ ਜਾਂਚ ‘ਤੇ ਨਜ਼ਰ ਰੱਖ ਰਹੀ ਹੈ। ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਲਈ ਇਸ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਹੋਣੀ ਜ਼ਰੂਰੀ ਹੈ। ਜੇਕਰ ਜਾਂਚ ਵਿੱਚ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਅਸੀਂ ਇਸ ਵਿਰੁੱਧ ਆਵਾਜ਼ ਉਠਾਵਾਂਗੇ ਅਤੇ ਲੋਕਾਂ ਦੇ ਸਾਹਮਣੇ ਸੱਚਾਈ ਲਿਆਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...