ਪੀ.ਏ.ਯੂ. ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰਸਿੱਧ ਜੈਨੇਟਿਕ ਵਿਗਿਆਨੀ ਡਾ. ਮਨਜੀਤ ਸਿੰਘ ਕੰਗ 2 ਮਈ 2024 ਨੂੰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਅਮਰੀਕਾ ਦੇ ਇਲੀਨੌਏ ਰਾਜ ਦੇ ਕਾਰਬੋਨਡੇਲ ਵਿਚ ਰਹਿ ਰਹੇ ਸਨ। ਉਹਨਾਂ ਦੇ ਦੇਹਾਂਤ ‘ਤੇ ਜਿਥੇ ਪੀ.ਏ.ਯੂ. ਦੇ ਸਮੁੱਚੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿਚ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਕੰਗ 30 ਅਪ੍ਰੈਲ 2007 ਤੋਂ 30 ਅਪ੍ਰੈਲ 2011 ਤੱਕ ਪੀ.ਏ.ਯੂ. ਦੇ ਵਾਈਸ ਚਾਂਸਲਰ ਵਜੋਂ ਨਿਯੁਕਤ ਰਹੇ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ “ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰਸਿੱਧ ਜਨੈਟਿਕਸ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ, ਡਾ. ਕੰਗ ਬੜੇ ਹੀ ਮਿੱਠ ਬੋਲੜੇ ਸੁਭਾਅ ਅਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ ਇਹ ਘਾਟਾ ਨਾ ਪੂਰਨ ਯੋਗ ਹੈ ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ…ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ।”
----------- Advertisement -----------
PAU ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦੇ ਦੇਹਾਂਤ ‘ਤੇ CM ਮਾਨ ਨੇ ਜਤਾਇਆ ਦੁੱਖ
Published on
----------- Advertisement -----------
----------- Advertisement -----------












