May 26, 2026, 12:12 pm
----------- Advertisement -----------
HomeNewsBreaking Newsਹਰਿਆਣਾ 'ਚ ਡਿੰਗਰਹੇੜੀ ਮਾਮਲੇ 'ਚ 4 ਲੋਕਾਂ ਦੀ ਮੌਤ ਦਾ ਐਲਾਨ, CBI...

ਹਰਿਆਣਾ ‘ਚ ਡਿੰਗਰਹੇੜੀ ਮਾਮਲੇ ‘ਚ 4 ਲੋਕਾਂ ਦੀ ਮੌਤ ਦਾ ਐਲਾਨ, CBI ਕੋਰਟ ਨੇ 7 ਸਾਲ ਬਾਅਦ ਸੁਣਾਇਆ ਫੈਸਲਾ

Published on

----------- Advertisement -----------


ਕਰੀਬ ਸਾਢੇ 7 ਸਾਲ ਬਾਅਦ ਹਰਿਆਣਾ ਦੇ ਮਸ਼ਹੂਰ ਡਿੰਗਰਹੇੜੀ ਸਮੂਹਿਕ ਜਬਰ ਜਨਾਹ ਅਤੇ ਦੋਹਰੇ ਕਤਲ ਕਾਂਡ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ। ਇਸ ਮਾਮਲੇ ਵਿੱਚ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰ ਮੁਲਜ਼ਮਾਂ ਵਿਨੈ ਉਰਫ਼ ਲੰਬੂ, ਜੈ ਭਗਵਾਨ, ਹੇਮੰਤ ਚੌਹਾਨ ਅਤੇ ਅਯਾਨ ਚੌਹਾਨ ਨੂੰ ਅਦਾਲਤ ਨੇ 10 ਅਪਰੈਲ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਦਕਿ ਛੇ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਬਰੀ ਕਰ ਦਿੱਤਾ ਸੀ।

ਦੱਸ ਦਈਏ ਕਿ ਇਸ ਕੇਸ ਵਿੱਚ 10 ਮੁਲਜ਼ਮ ਨਿਆਂਇਕ  ਹਿਰਾਸਤ ਵਿੱਚ ਸਨ, ਤੇਜਪਾਲ, ਅਮਿਤ, ਰਵਿੰਦਰ, ਕਰਮਜੀਤ, ਸੰਦੀਪ ਅਤੇ ਰਾਹੁਲ ਵਰਮਾ ਨੂੰ ਸੀਬੀਆਈ ਅਦਾਲਤ ਨੇ ਬਰੀ ਕਰ ਦਿੱਤਾ ਸੀ। ਜਦਕਿ ਇਕ ਦੋਸ਼ੀ ਅਮਰਜੀਤ ਪੈਰੋਲ ‘ਤੇ ਆਉਣ ਤੋਂ ਬਾਅਦ ਫਰਾਰ ਹੋ ਗਿਆ ਸੀ, ਜਿਸ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਬਚਾਅ ਪੱਖ ਦੇ ਵਕੀਲ ਐਸਪੀਐਸ ਪਰਮਾਰ ਅਤੇ ਅਭਿਸ਼ੇਕ ਰਾਣਾ ਨੇ ਇਹ ਜਾਣਕਾਰੀ ਦਿੱਤੀ ਹੈ।

ਇਸ ਮਾਮਲੇ ਵਿੱਚ ਉਸ ਨੂੰ ਆਈਪੀਸੀ ਦੀ ਧਾਰਾ 376 ਡੀ, 302, 325, 326, 397, 459, 460 ਅਤੇ ਪੋਕਸੋ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਸਾਲ 2016 ‘ਚ 24 ਅਤੇ 25 ਅਗਸਤ ਦੀ ਰਾਤ ਨੂੰ ਤਵਾਡੂ ਇਲਾਕੇ ਦੇ ਪਿੰਡ ਡਿੰਗਰਹੇੜੀ ‘ਚ ‘ਕੁਲਹਾੜੀ ਗੈਂਗ’ ਦੇ ਬਦਮਾਸ਼ਾਂ ਨੇ ਇਕ ਨਾਬਾਲਗ ਸਮੇਤ ਦੋ ਲੜਕੀਆਂ ਦੇ ਦੋਹਰੇ ਕਤਲ ਅਤੇ ਸਮੂਹਿਕ ਬਲਾਤਕਾਰ ਵਰਗੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਕਥਿਤ ਤੌਰ ‘ਤੇ, “ਕੁਲਹਾੜੀ ਗੈਂਗ” ਦੇ ਦੋਸ਼ੀਆਂ ਨੇ ਦੋ ਲੜਕੀਆਂ ਨਾਲ ਸਮੂਹਿਕ ਬਲਾਤਕਾਰ ਕਰਨ ਤੋਂ ਇਲਾਵਾ, ਜੋੜੇ ਦਾ ਕਤਲ ਕਰ ਦਿੱਤਾ, ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਖਮੀ ਕੀਤਾ ਅਤੇ ਉਨ੍ਹਾਂ ਨੂੰ ਖੂਨ ਨਾਲ ਲੱਥਪੱਥ ਛੱਡ ਕੇ ਭੱਜ ਗਏ।

ਸਾਲ 2016 ‘ਚ 24 ਅਤੇ 25 ਅਗਸਤ ਦੀ ਰਾਤ ਨੂੰ ਗੈਂਗਰੇਪ ਦੇ ਨਾਲ ਪਤੀ-ਪਤਨੀ ਦਾ ਕਤਲ ਕਰ ਦਿੱਤਾ ਗਿਆ ਸੀ। ਸੀਬੀਆਈ ਵੱਲੋਂ ਪੂਰੀ ਜਾਂਚ ਮਗਰੋਂ 12 ਵਿਅਕਤੀਆਂ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ ਪਰ ਬਾਅਦ ਵਿੱਚ ਸੀਬੀਆਈ ਵੱਲੋਂ ਤਲਬ ਕੀਤੇ ਜਾਣ ’ਤੇ ਇੱਕ ਮੁਲਜ਼ਮ ਨੇ ਖ਼ੁਦਕੁਸ਼ੀ ਕਰ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...