June 15, 2026, 3:57 pm
----------- Advertisement -----------
HomeNewsBreaking Newsਬ੍ਰਾਜ਼ੀਲ 'ਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਲੋਕਾਂ ਦੀ ਹੋਈ ਮੌਤ,...

ਬ੍ਰਾਜ਼ੀਲ ‘ਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਲੋਕਾਂ ਦੀ ਹੋਈ ਮੌਤ, 67 ਲੋਕ ਲਾਪਤਾ

Published on

----------- Advertisement -----------

ਬ੍ਰਾਜ਼ੀਲ ਦੇ ਦੱਖਣੀ ਹਿੱਸਿਆਂ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜ ਗਈ ਹੈ। ਸਟੇਟ ਡਿਫੈਂਸ ਏਜੰਸੀ ਮੁਤਾਬਕ ਹੜ੍ਹ ਕਾਰਨ ਹੁਣ ਤੱਕ 58 ਲੋਕਾਂ ਦੀ ਮੌਤ ਹੋ ਚੁੱਕੀ ਹੈ। 74 ਤੋਂ ਵੱਧ ਲੋਕ ਜ਼ਖਮੀ ਹਨ। ਹੜ੍ਹ ਕਾਰਨ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ।

ਇਸ ਤੋਂ ਇਲਾਵਾ 67 ਲੋਕ ਲਾਪਤਾ ਦੱਸੇ ਜਾ ਰਹੇ ਹਨ। ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਰਾਜ ਦਾ ਪੋਰਟੋ ਅਲੇਗਰ ਸ਼ਹਿਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸੋਮਵਾਰ (28 ਅਪ੍ਰੈਲ) ਤੋਂ ਰੀਓ ਗ੍ਰਾਂਡੇ ਡੋ ਸੁਲ ਨਾਲ ਟਕਰਾ ਰਹੇ ਤੂਫਾਨਾਂ ਨਾਲ 300 ਨਗਰ ਪਾਲਿਕਾਵਾਂ ਪ੍ਰਭਾਵਿਤ ਹੋਈਆਂ ਹਨ।

ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡੀ ਸਿਲਵਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਕੇਂਦਰ ਸਰਕਾਰ ਤੋਂ ਮਦਦ ਦਾ ਵਾਅਦਾ ਕੀਤਾ ਹੈ। ਉਸ ਨੇ ਹੜ੍ਹਾਂ ਅਤੇ ਬਾਰਸ਼ਾਂ ਲਈ ਜਲਵਾਯੂ ਤਬਦੀਲੀ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ। ਬ੍ਰਾਜ਼ੀਲ ਦੇ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਬਾਰਿਸ਼ ਦੀ ਵਧਦੀ ਤੀਬਰਤਾ ਲਈ ਅਲ ਨੀਨੋ ਜ਼ਿੰਮੇਵਾਰ ਹੈ।

ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਸੂਬੇ ‘ਚ ਮੀਂਹ ਕਾਰਨ ਡੈਮ ਦੇ ਟੁੱਟਣ ਦਾ ਖਤਰਾ ਹੈ। ਗੁਆਬਾ ਨਦੀ, ਜੋ ਸ਼ਹਿਰ ਵਿੱਚੋਂ ਵਗਦੀ ਹੈ, 5.04 ਮੀਟਰ ਦੀ ਰਿਕਾਰਡ ਉਚਾਈ ‘ਤੇ ਹੈ, ਜੋ 1941 ਤੋਂ ਬਾਅਦ ਸਭ ਤੋਂ ਉੱਚੀ ਹੈ। ਬਚਾਅ ਕਰਮਚਾਰੀਆਂ ਨੂੰ ਲੋਕਾਂ ਨੂੰ ਬਚਾਉਣ ਵਿੱਚ ਮੁਸ਼ਕਲ ਆ ਰਹੀ ਹੈ। ਪਾਣੀ ਦੇ ਵਹਿਣ ਕਾਰਨ ਸੜਕਾਂ ਤਬਾਹ ਹੋ ਗਈਆਂ ਹਨ ਅਤੇ ਪੁਲ ਰੁੜ੍ਹ ਗਏ ਹਨ।

ਸਥਾਨਕ ਅਧਿਕਾਰੀਆਂ ਮੁਤਾਬਕ ਬਚਾਅ ਕਰਮਚਾਰੀ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੋਰਟੋ ਅਲੇਗਰੇ ਹਵਾਈ ਅੱਡੇ ਨੇ ਸ਼ੁੱਕਰਵਾਰ 3 ਮਈ ਨੂੰ ਅਣਮਿੱਥੇ ਸਮੇਂ ਲਈ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਸ਼ਹਿਰ ਵਿੱਚ ਭਾਰੀ ਮੀਂਹ ਕਾਰਨ 3 ਤੋਂ ਵੱਧ ਹਾਈਡਰੋ ਪਲਾਂਟ ਬੰਦ ਪਏ ਹਨ। ਜਿਸ ਕਾਰਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਹੈ। 5 ਲੱਖ ਲੋਕਾਂ ਨੂੰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ। ਰੀਓ ਗ੍ਰਾਂਡੇ ਡੋ ਸੁਲ ਗਵਰਨਰ ਐਡੁਆਰਡੋ ਲੀਤੇ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਨੂੰ ਤਬਾਹੀ ਤੋਂ ਬਾਅਦ ਮੁੜ ਨਿਰਮਾਣ ਲਈ ਵੱਡੇ ਨਿਵੇਸ਼ ਦੀ “ਮਾਰਸ਼ਲ ਯੋਜਨਾ” ਦੀ ਜ਼ਰੂਰਤ ਹੋਏਗੀ। ਅਸੀਂ ਅੱਜ ਤੱਕ ਅਜਿਹੀ ਸਥਿਤੀ ਕਦੇ ਨਹੀਂ ਦੇਖੀ ਹੈ। ਇਹ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਮਾੜੀ ਸਥਿਤੀ ਹੈ।

ਪੋਰਟੋ ਅਲੇਗਰੇ ਸ਼ਹਿਰ ਦੇ ਮੇਅਰ ਸੇਬੇਸਟੀਆਓ ਮਾਲੋ ਨੇ ਸ਼ਨੀਵਾਰ ਨੂੰ ਸ਼ਹਿਰ ਦੀ ਇਕ ਹੋਰ ਨਦੀ, ਗ੍ਰਾਵਤਾਈ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਜਾਣ ਤੋਂ ਬਾਅਦ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਖਾਲੀ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...