ਨਵੀਂ ਦਿੱਲੀ, 1 ਫਰਵਰੀ 2022 – ਕੇਂਦਰੀ ਬਜਟ 2022 ਨੂੰ ਕੈਬਨਿਟ ਦੀ ਰਸਮੀ ਮਨਜ਼ੂਰੀ ਮਿਲ ਗਈ ਹੈ। ਇਸ ਤੋਂ ਬਾਅਦ ਕੈਬਨਿਟ ਮੀਟਿੰਗ ਵੀ ਖਤਮ ਹੋ ਗਈ। ਜਿਸ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਭਵਨ ਪਹੁੰਚ ਚੁੱਕੀ ਹੈ। ਉਹ 11 ਵਜੇ ਦੇਸ਼ ਦਾ ਆਮ ਬਜਟ 2022 ਪੇਸ਼ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸੀਤਾਰਮਨ ਨੇ 2021-22 ਦਾ ਆਰਥਿਕ ਸਰਵੇਖਣ ਵੀ ਪੇਸ਼ ਕੀਤਾ ਸੀ।
ਇਸ ਕੈਬਨਿਟ ਮੀਟਿੰਗ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਨਾਲ-ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲ, ਸੰਚਾਰ ਅਤੇ ਆਈਟੀ ਮੰਤਰੀ ਅਸ਼ਵਿਨੀ ਵੈਸ਼ਨਵ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਸ਼ਾਮਲ ਸਨ।












