June 8, 2026, 7:26 pm
----------- Advertisement -----------
HomeNewsBreaking Newsਬਜਟ 2022: ਕਰੋੜਾਂ ਕਿਸਾਨਾਂ ਨੂੰ ਸਰਕਾਰ ਦੇ ਸਕਦੀ ਹੈ ਤੋਹਫ਼ਾ ? ਵਧਾਈ...

ਬਜਟ 2022: ਕਰੋੜਾਂ ਕਿਸਾਨਾਂ ਨੂੰ ਸਰਕਾਰ ਦੇ ਸਕਦੀ ਹੈ ਤੋਹਫ਼ਾ ? ਵਧਾਈ ਜਾ ਸਕਦੀ ਹੈ PM Kisan Yojana ਦੀ ਰਾਸ਼ੀ

Published on

----------- Advertisement -----------

ਨਵੀਂ ਦਿੱਲੀ, 1 ਫਰਵਰੀ 2022 – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਮੰਗਲਵਾਰ) ਸਵੇਰੇ 11 ਵਜੇ ਦੇਸ਼ ਦਾ ਆਮ ਬਜਟ ਪੇਸ਼ ਕਰੇਗੀ। ਗਰੀਬ ਲੋਕਾਂ ਤੋਂ ਲੈ ਕੇ ਅਮੀਰਾਂ ਤੱਕ ਦੀ ਨਜ਼ਰ ਆਮ ਬਜਟ ‘ਤੇ ਹੈ। ਕੋਰੋਨਾ ਵਾਇਰਸ ਮਹਾਮਾਰੀ ਦੀ ਤੀਜੀ ਲਹਿਰ ਦੇ ਵਿਚਕਾਰ ਪੇਸ਼ ਕੀਤੇ ਜਾ ਰਹੇ ਬਜਟ ਤੋਂ ਹਰ ਕੋਈ ਰਾਹਤ ਦੀ ਉਮੀਦ ਕਰ ਰਿਹਾ ਹੈ। ਕਰੋੜਾਂ ਕਿਸਾਨਾਂ ਨੂੰ ਵੀ ਉਮੀਦ ਹੈ ਕਿ ਇਸ ਵਾਰ ਦਾ ਬਜਟ ਉਨ੍ਹਾਂ ਲਈ ਵੀ ਬਿਹਤਰ ਹੋਵੇਗਾ। ਦਰਅਸਲ, ਪੰਜ ਰਾਜਾਂ ਦੀਆਂ ਚੋਣਾਂ ਅਤੇ ਲਗਭਗ ਇੱਕ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਕਾਰਨ ਮੰਨਿਆ ਜਾ ਰਿਹਾ ਹੈ ਕਿ ਬਜਟ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ‘ਤੇ ਕੋਈ ਵੱਡਾ ਐਲਾਨ ਹੋ ਸਕਦਾ ਹੈ।

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਦੇਸ਼ ਦੇ 10 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਇਹ ਰਕਮ ਹਰ ਚਾਰ ਮਹੀਨੇ ਬਾਅਦ ਦੋ ਹਜ਼ਾਰ ਰੁਪਏ ਦੀਆਂ ਕਿਸ਼ਤਾਂ ਵਿੱਚ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਪਰ ਇਸ ਰਕਮ ਨੂੰ ਆਮ ਬਜਟ ਵਿੱਚ ਵਧਾਇਆ ਜਾ ਸਕਦਾ ਹੈ। ਉਮੀਦ ਹੈ ਕਿ ਕੇਂਦਰ ਸਰਕਾਰ 6 ਹਜ਼ਾਰ ਰੁਪਏ ਦੀ ਰਾਸ਼ੀ ਵਧਾ ਕੇ 8 ਹਜ਼ਾਰ ਰੁਪਏ ਜਾਂ 10 ਹਜ਼ਾਰ ਰੁਪਏ ਪ੍ਰਤੀ ਸਾਲ ਕਰ ਸਕਦੀ ਹੈ।

ਇਸ ਤੋਂ ਪਹਿਲਾਂ ਕੇਂਦਰੀ ਬਜਟ 2022 ਨੂੰ ਕੈਬਨਿਟ ਦੀ ਰਸਮੀ ਮਨਜ਼ੂਰੀ ਮਿਲ ਗਈ ਹੈ। ਇਸ ਤੋਂ ਬਾਅਦ ਕੈਬਨਿਟ ਮੀਟਿੰਗ ਵੀ ਖਤਮ ਹੋ ਗਈ। ਜਿਸ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਭਵਨ ਪਹੁੰਚ ਚੁੱਕੀ ਹੈ। ਉਹ 11 ਵਜੇ ਦੇਸ਼ ਦਾ ਆਮ ਬਜਟ 2022 ਪੇਸ਼ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸੀਤਾਰਮਨ ਨੇ 2021-22 ਦਾ ਆਰਥਿਕ ਸਰਵੇਖਣ ਵੀ ਪੇਸ਼ ਕੀਤਾ ਸੀ।

ਇਸ ਕੈਬਨਿਟ ਮੀਟਿੰਗ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਨਾਲ-ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲ, ਸੰਚਾਰ ਅਤੇ ਆਈਟੀ ਮੰਤਰੀ ਅਸ਼ਵਿਨੀ ਵੈਸ਼ਨਵ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...