September 15, 2026, 8:47 pm
----------- Advertisement -----------
HomeNewsBreaking Newsਉੱਤਰਾਖੰਡ 'ਚ ਵਾਪਰਿਆ ਭਿਆਨਕ ਹਾਦਸਾ, ਪਿਕਅੱਪ ਬੇਕਾਬੂ ਹੋ ਕੇ ਡਿੱਗਿਆ ਨਦੀ 'ਚ,...

ਉੱਤਰਾਖੰਡ ‘ਚ ਵਾਪਰਿਆ ਭਿਆਨਕ ਹਾਦਸਾ, ਪਿਕਅੱਪ ਬੇਕਾਬੂ ਹੋ ਕੇ ਡਿੱਗਿਆ ਨਦੀ ‘ਚ, 3 ਲੋਕਾਂ ਦੀ ਮੌਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਨੇਰਵਾ ਦੇ ਨਾਲ ਲੱਗਦੇ ਉੱਤਰਾਖੰਡ ਵਿੱਚ ਬੀਤੀ ਰਾਤ ਇੱਕ ਪਿਕਅਪ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਵਿੱਚ ਪਿਕਅੱਪ ਵਿੱਚ ਸਵਾਰ ਹਿਮਾਚਲ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖਮੀ ਵਿਅਕਤੀ ਦਾ ਸਿਵਲ ਹਸਪਤਾਲ ਕਲਸੀ ਵਿਖੇ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਉਤਰਾਖੰਡ ਦੇ ਹਰੀਪੁਰ ਕੋਟੀ ਇਛਾੜੀ ਰੋਡ ‘ਤੇ ਉਸ ਸਮੇਂ ਵਾਪਰਿਆ ਜਦੋਂ ਨਰਵਾ ਦੇ ਰਹਿਣ ਵਾਲੇ ਚਾਰ ਲੋਕ ਇਕ ਪਿਕਅੱਪ ‘ਚ ਉੱਤਰਾਖੰਡ ਦੇ ਵਿਕਾਸਨਗਰ ਤੋਂ ਘਰ ਪਰਤ ਰਹੇ ਸਨ। ਇਸ ਦੌਰਾਨ ਪਿਕਅੱਪ ਬੇਕਾਬੂ ਹੋ ਕੇ ਟਾਊਸ ਨਦੀ ਵਿੱਚ ਜਾ ਡਿੱਗਿਆ।

ਦੱਸ ਦਈਏ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉੱਤਰਾਖੰਡ ਦੇ ਕਲਸੀ ਥਾਣੇ ਦੀ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚ ਗਈ। SDRF ਦੀ ਟੀਮ ਨੇ ਤਿੰਨੋਂ ਲਾਸ਼ਾਂ ਨੂੰ ਨਦੀ ‘ਚੋਂ ਬਾਹਰ ਕੱਢਿਆ। ਤਿੰਨੇ ਮ੍ਰਿਤਕ ਸ਼ਿਮਲਾ ਜ਼ਿਲ੍ਹੇ ਦੇ ਨੇਰਵਾ ਇਲਾਕੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

ਇਹ ਹਾਦਸਾ ਬੀਤੀ ਰਾਤ 8 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾਂਦਾ ਹੈ ਅਤੇ ਰਾਤ 12 ਵਜੇ ਤੱਕ ਬਚਾਅ ਕਾਰਜ ਜਾਰੀ ਰਿਹਾ। ਪਿਕਅੱਪ ਨੰਬਰ ਐਚਪੀ 08-ਏ-5397 ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਰੋਹਿਤ ਧੋਪਟਾ ਪੁੱਤਰ ਸਵ. ਵਿਪਨ ਕੁਮਾਰ ਪਿੰਡ ਰਾਵਤਨ , ਪ੍ਰਾਂਜਲ ਪੁੱਤਰ ਲਾਇਕ ਰਾਮ ਧਰਾਨ ਪਿੰਡ ਵਜੋਂ ਹੋਈ ਹੈ, ਜਦਕਿ ਤੀਜਾ ਮ੍ਰਿਤਕ ਵਿਅਕਤੀ ਨੇਪਾਲੀ ਮੂਲ ਦਾ ਦੱਸਿਆ ਜਾਂਦਾ ਹੈ। ਇਸ ਹਾਦਸੇ ਵਿੱਚ ਸੂਚਿਤ ਪੁੱਤਰ ਸਵ. ਕਾਨ੍ਹਾ ਸਿੰਘ ਪਿੰਡ ਕਾਲੜਾ ਦਾ ਰਹਿਣ ਵਾਲਾ ਜ਼ਖ਼ਮੀ ਹੈ।
ਤਿੰਨਾਂ ਲਾਸ਼ਾਂ ਦਾ ਅੱਜ ਉੱਤਰਾਖੰਡ ਦੇ ਕਲਸੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...