September 19, 2026, 4:01 am
----------- Advertisement -----------
HomeNewsBreaking Newsਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ

Published on

----------- Advertisement -----------

ਚੰਡੀਗੜ੍ਹ, 6 ਮਈ: (ਬਲਜੀਤ ਮਰਵਾਹਾ) ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।

   ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।

   ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ।

   ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...