September 28, 2026, 1:29 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ: 11 ਰਾਜਾਂ ਦੀਆਂ 93 ਸੀਟਾਂ 'ਤੇ ਅੱਜ ਪੈ ਰਹੀਆਂ...

ਲੋਕ ਸਭਾ ਚੋਣਾਂ: 11 ਰਾਜਾਂ ਦੀਆਂ 93 ਸੀਟਾਂ ‘ਤੇ ਅੱਜ ਪੈ ਰਹੀਆਂ ਨੇ ਵੋਟਾਂ

Published on

----------- Advertisement -----------

ਨਵੀਂ ਦਿੱਲੀ, 7 ਮਈ 2024 – ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਮਿਥੇ ਸਮੇਂ ਤੋਂ ਪਹੁੰਚਣਗੇ, ਉਨ੍ਹਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਹੋਵੇਗੀ।

ਇਸ ਪੜਾਅ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮੰਡਾਵੀਆ ਅਤੇ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਸਮੇਤ 7 ਕੇਂਦਰੀ ਮੰਤਰੀਆਂ ਅਤੇ 4 ਸਾਬਕਾ ਮੁੱਖ ਮੰਤਰੀਆਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਅਤੇ ਦੂਜੇ ਪੜਾਅ ‘ਚ 26 ਅਪ੍ਰੈਲ ਨੂੰ 88 ਸੀਟਾਂ ‘ਤੇ ਵੋਟਿੰਗ ਹੋਈ ਸੀ। ਜੇਕਰ ਤੀਜੇ ਪੜਾਅ ਦੀਆਂ 93 ਸੀਟਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਅੱਜ ਸ਼ਾਮ 283 ਸੀਟਾਂ ‘ਤੇ ਵੋਟਿੰਗ ਪੂਰੀ ਹੋ ਜਾਵੇਗੀ। ਨਤੀਜੇ 4 ਜੂਨ ਨੂੰ ਆਉਣਗੇ।

ਚੋਣ ਕਮਿਸ਼ਨ ਮੁਤਾਬਕ ਤੀਜੇ ਪੜਾਅ ‘ਚ ਕੁੱਲ 1352 ਉਮੀਦਵਾਰ ਮੈਦਾਨ ‘ਚ ਹਨ। ਇਹਨਾਂ ਵਿੱਚੋਂ 1229 ਪੁਰਸ਼ ਅਤੇ 123 (9%) ਔਰਤਾਂ ਹਨ। ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਦੀ ਰਿਪੋਰਟ ਅਨੁਸਾਰ 244 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। 392 ਉਮੀਦਵਾਰਾਂ ਕੋਲ 1 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀ ਜਾਇਦਾਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...