June 26, 2026, 11:22 pm
----------- Advertisement -----------
HomeNewsBreaking Newsਦੇਸ਼ 'ਚ ਤੀਜੇ ਪੜਾਅ ਲਈ ਵੋਟਿੰਗ ਅੱਜ: ਪੀਐਮ ਮੋਦੀ ਨੇ ਗੁਜਰਾਤ ਦੇ...

ਦੇਸ਼ ‘ਚ ਤੀਜੇ ਪੜਾਅ ਲਈ ਵੋਟਿੰਗ ਅੱਜ: ਪੀਐਮ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ‘ਚ ਪਾਈ ਵੋਟ

Published on

----------- Advertisement -----------

ਗੁਜਰਾਤ, 7 ਮਈ 2024 – ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਵੋਟ ਪਾਉਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ – ਮੈਂ ਹਮੇਸ਼ਾ ਇੱਥੇ ਵੋਟ ਕਰਦਾ ਹਾਂ ਅਤੇ ਅਮਿਤ ਭਾਈ ਭਾਜਪਾ ਉਮੀਦਵਾਰ ਵਜੋਂ ਇੱਥੋਂ ਚੋਣ ਲੜ ਰਹੇ ਹਨ। ਸਾਡੇ ਦੇਸ਼ ਵਿੱਚ ਦਾਨ ਦਾ ਬਹੁਤ ਮਹੱਤਵ ਹੈ ਅਤੇ ਇਸੇ ਭਾਵਨਾ ਨਾਲ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣੀ ਚਾਹੀਦੀ ਹੈ। ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ, ਆਪਣੀ ਸਿਹਤ ਦਾ ਧਿਆਨ ਰੱਖੋ। ਬਹੁਤ ਸਾਰਾ ਪਾਣੀ ਪੀਓ।

ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ – ਮੈਂ ਤੀਸਰੇ ਪੜਾਅ ਦੇ ਸਾਰੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ ਦੀ ਅਪੀਲ ਕਰਦਾ ਹਾਂ। ਤੁਹਾਡੇ ਸਾਰਿਆਂ ਦੀ ਸਰਗਰਮ ਸ਼ਮੂਲੀਅਤ ਲੋਕਤੰਤਰ ਦੇ ਇਸ ਤਿਉਹਾਰ ਦੀ ਸੁੰਦਰਤਾ ਨੂੰ ਹੋਰ ਵਧਾਏਗੀ।

ਇਸ ਪੜਾਅ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮੰਡਾਵੀਆ ਅਤੇ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਸਮੇਤ 7 ਕੇਂਦਰੀ ਮੰਤਰੀਆਂ ਅਤੇ 4 ਸਾਬਕਾ ਮੁੱਖ ਮੰਤਰੀਆਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...