June 2, 2026, 10:50 am
----------- Advertisement -----------
HomeNewsBreaking Newsਅੱਜ ਆਈਪੀਐਲ ਵਿੱਚ ਦਿੱਲੀ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ

ਅੱਜ ਆਈਪੀਐਲ ਵਿੱਚ ਦਿੱਲੀ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ

Published on

----------- Advertisement -----------

ਨਵੀਂ ਦਿੱਲੀ, 7 ਮਈ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 56ਵੇਂ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਸ ਸੀਜ਼ਨ ਵਿੱਚ ਡੀਸੀ ਅਤੇ ਆਰਆਰ ਵਿਚਾਲੇ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਰਾਜਸਥਾਨ ਨੇ 12 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

ਅੱਜ ਆਰਆਰ ਦਾ ਇਸ ਸੀਜ਼ਨ ਦਾ 11ਵਾਂ ਮੈਚ ਹੋਵੇਗਾ। ਟੀਮ 10 ‘ਚੋਂ 8 ਜਿੱਤਣ ਅਤੇ 2 ਹਾਰ ਕੇ 16 ਅੰਕਾਂ ਨਾਲ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਹੈ। ਦੂਜੇ ਪਾਸੇ, ਡੀਸੀ ਦਾ ਸੀਜ਼ਨ ਵਿੱਚ 12ਵਾਂ ਮੈਚ ਹੋਵੇਗਾ। ਡੀਸੀ 11 ਵਿੱਚੋਂ 5 ਜਿੱਤਾਂ ਅਤੇ 6 ਹਾਰਾਂ ਦੇ ਬਾਅਦ 10 ਅੰਕਾਂ ਨਾਲ ਛੇਵੇਂ ਸਥਾਨ ‘ਤੇ ਹੈ।

ਰਾਜਸਥਾਨ ਅਤੇ ਦਿੱਲੀ ਵਿਚਾਲੇ IPL ‘ਚ ਹੁਣ ਤੱਕ 28 ਮੈਚ ਖੇਡੇ ਜਾ ਚੁੱਕੇ ਹਨ। ਦਿੱਲੀ ਨੇ 13 ਅਤੇ ਰਾਜਸਥਾਨ ਨੇ 15 ਜਿੱਤੇ ਹਨ। ਦਿੱਲੀ ਦੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ ‘ਚ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 8 ਮੈਚ ਖੇਡੇ ਜਾ ਚੁੱਕੇ ਹਨ। ਡੀਸੀ ਨੇ 5 ਅਤੇ ਆਰਆਰ ਨੇ 3 ਜਿੱਤੇ। ਦੋਵੇਂ ਟੀਮਾਂ ਆਖਰੀ ਵਾਰ ਇੱਥੇ 2019 ਵਿੱਚ ਆਈਆਂ ਸਨ। ਉਦੋਂ ਦਿੱਲੀ ਜਿੱਤ ਗਈ ਸੀ। ਰਾਜਸਥਾਨ ਨੇ ਆਖਰੀ ਵਾਰ ਇੱਥੇ 2015 ਵਿੱਚ ਮੈਚ ਜਿੱਤਿਆ ਸੀ। ਇਸ ਤੋਂ ਬਾਅਦ ਦੋ ਮੈਚ ਖੇਡੇ ਗਏ ਅਤੇ ਦੋਵੇਂ ਹੀ ਦਿੱਲੀ ਨੇ ਜਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...