ਲੋਕ ਸਭਾ ਚੋਣਾਂ ਦੌਰਾਨ ਕਰਨਾਟਕ ਪੁਲਿਸ ਨੇ ਬੁੱਧਵਾਰ ਨੂੰ ਭਾਜਪਾ ਮੁਖੀ ਜੇਪੀ ਨੱਡਾ ਅਤੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੂੰ ਵਿਵਾਦਤ ਪੋਸਟ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ।
ਇਹ ਪੋਸਟ ਭਾਜਪਾ ਕਰਨਾਟਕ ਨੇ 4 ਮਈ ਨੂੰ ਪੋਸਟ ਕੀਤੀ ਸੀ। ਇਸ ਤੋਂ ਬਾਅਦ ਕਰਨਾਟਕ ਕਾਂਗਰਸ ਨੇ ਨੱਡਾ, ਮਾਲਵੀਆ ਅਤੇ ਕਰਨਾਟਕ ਭਾਜਪਾ ਇਕਾਈ ਦੇ ਮੁਖੀ ਬੀ ਵਾਈ ਵਿਜੇੇਂਦਰ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ।
ਕਾਂਗਰਸ ਦਾ ਦੋਸ਼ ਹੈ ਕਿ ਭਾਜਪਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਐਸਸੀ-ਐਸਟੀ ਭਾਈਚਾਰੇ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਉਹ ਕਿਸੇ ਖਾਸ ਉਮੀਦਵਾਰ ਨੂੰ ਵੋਟ ਨਾ ਪਾਉਣ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਐਕਸ ਤੋਂ ਪੋਸਟ ਨੂੰ ਹਟਾਉਣ ਲਈ ਕਿਹਾ।











