August 18, 2026, 3:29 pm
----------- Advertisement -----------
HomeNewsBreaking Newsਫਰੀਦਕੋਟ ਤੋਂ ਹੰਸਰਾਜ ਹੰਸ ਭਲਕੇ ਦਾਖਲ ਕਰਨਗੇ ਨਾਮਜ਼ਦਗੀ ਪੱਤਰ, ਕੇਂਦਰੀ ਮੰਤਰੀ ਗਜੇਂਦਰ...

ਫਰੀਦਕੋਟ ਤੋਂ ਹੰਸਰਾਜ ਹੰਸ ਭਲਕੇ ਦਾਖਲ ਕਰਨਗੇ ਨਾਮਜ਼ਦਗੀ ਪੱਤਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਨਾਲ ਰਹਿਣਗੇ ਮੌਜੂਦ

Published on

----------- Advertisement -----------

ਚੰਡੀਗੜ੍ਹ, 8 ਮਈ (ਬਲਜੀਤ ਮਰਵਾਹਾ) – ਪੰਜਾਬ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਬੁੱਧਵਾਰ ਨੂੰ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸ਼ਡਿਊਲ ਜਾਰੀ ਕੀਤਾ। ਰਾਠੌੜ ਨੇ ਦੱਸਿਆ ਕਿ ਵੀਰਵਾਰ ਨੂੰ ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ।
ਇਸ ਦੇ ਨਾਲ ਹੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ 10 ਮਈ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਉਨ੍ਹਾਂ ਦੇ ਨਾਲ ਰਹਿਣਗੇ।
ਇਸੇ ਤਰ੍ਹਾਂ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਸਿੱਧੂ, ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਰਾਕੇਸ਼ ਰਾਠੌਰ ਨੇ ਦੱਸਿਆ ਕਿ 13 ਮਈ ਨੂੰ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਦਿਨ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦੇਈਏ ਕਿ ਉਮੀਦਵਾਰ 14 ਮਈ ਤੱਕ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...