September 27, 2026, 6:46 pm
----------- Advertisement -----------
HomeNewsBreaking Newsਲੋਕ ਸਭਾ ਚੋਣਾਂ 2024 - ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ...

ਲੋਕ ਸਭਾ ਚੋਣਾਂ 2024 – ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਹੁਸ਼ਿਆਰਪੁਰ ਹਲਕੇ ਲਈ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ

Published on

----------- Advertisement -----------

ਹੁਸ਼ਿਆਰਪੁਰ, 8 ਮਈ : ਆਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਨਹੀਂ ਦਾਖ਼ਲ ਕੀਤੇ ਗਏ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਚਲਕੇ ਲਈ ਹੁਣ ਤੱਕ ਕੇਵਲ ਇਕ ਆਜ਼ਾਦ ਵੱਲੋਂ ਹੀ ਕਾਗਜ਼ ਦਾਖ਼ਲ ਕੀਤੇ ਗਏ ਹਨ।
ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ’ਤੇ 90 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੈ, ਇਸ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ 7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।
ਉਨ੍ਹਾਂ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਨਹੀਂ ਆਉਂਦੀ, ਇਸ ਲਈ 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...