September 24, 2026, 10:44 am
----------- Advertisement -----------
HomeNewsLatest Newsਚੰਡੀਗੜ੍ਹ 'ਚ ਬਦਲੇ ਟ੍ਰੈਫਿਕ ਰੂਲ, ਨਿਯਮ ਤੋੜਨ 'ਤੇ ਲਗਾਉਣੀਆਂ ਪੈਣਗੀਆਂ ਕਲਾਸਾਂ

ਚੰਡੀਗੜ੍ਹ ‘ਚ ਬਦਲੇ ਟ੍ਰੈਫਿਕ ਰੂਲ, ਨਿਯਮ ਤੋੜਨ ‘ਤੇ ਲਗਾਉਣੀਆਂ ਪੈਣਗੀਆਂ ਕਲਾਸਾਂ

Published on

----------- Advertisement -----------

ਚੰਡੀਗੜ੍ਹ 08 ਮਈ (ਬਲਜੀਤ ਮਰਵਾਹਾ): ਸਿਟੀ ਬਿਊਟੀਫੁਲ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ ਹੈ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਨਵਾਂ ਫਾਰਮੂਲਾ ਕੱਢਿਆ ਹੈ। ਹੁਣ ਜੇਕਰ ਕਿਸੇ ਦਾ ਬਿਨਾਂ ਹੈਲਮੇਟ ਜਾਂ ਓਵਰ ਸਪੀਡ ਜਾਂ ਖਤਰਨਾਕ ਡਰਾਈਵਿੰਗ ਕਰਨ ਜਾਂ ਮੋਬਾਈਲ ਸੁਣਦੇ ਸਮੇਂ ਚਲਾਨ ਹੁੰਦਾ ਹੈ ਅਤੇ ਜੇਕਰ ਉਸ ਦਾ ਲਾਇਸੈਂਸ ਸਸਪੈਂਡ ਹੁੰਦਾ ਹੈ ਤਾਂ ਉਸ ਨੂੰ ਕਲਾਸਾਂ ਤੋਂ ਬਾਅਦ ਪ੍ਰੀਖਿਆ ਦੇਣੀ ਪਵੇਗੀ।

ਇਹ ਪੇਪਰ 30 ਅੰਕਾਂ ਦਾ ਹੋਵੇਗਾ ਅਤੇ ਇਸ ਵਿੱਚ 24 ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ। ਇਹ ਕਲਾਸਾਂ ਸੈਕਟਰ 23 ਦੇ ਟ੍ਰੈਫਿਕ ਪਾਰਕ ਵਿੱਚ ਹੋਣੀਆਂ ਹਨ। ਇਸੇ ਤਰ੍ਹਾਂ ਹੁਣ ਉਲੰਘਣਾ ਕਰਨ ਵਾਲੇ ਦਾ ਲਾਇਸੈਂਸ ਮੁਅੱਤਲ ਕੀਤਾ ਜਾਵੇਗਾ, ਉਸ ਨੂੰ 30 ਅੰਕਾਂ ਦੀ ਪ੍ਰੀਖਿਆ ਪਾਸ ਕਰਨੀ ਪਵੇਗੀ ਅਤੇ ਉਸ ਤੋਂ ਬਾਅਦ ਉਸ ਨੂੰ ਸਰਟੀਫਿਕੇਟ ਮਿਲੇਗਾ। ਇਸ ਤੋਂ ਬਾਅਦ ਹੀ ਉਸ ਦਾ ਲਾਇਸੈਂਸ ਜਾਰੀ ਕੀਤਾ ਜਾਵੇਗਾ।

ਹੁਣ ਉਲੰਘਣਾ ਕਰਨ ਵਾਲਿਆਂ ਨੂੰ 30 ਨੰਬਰਾਂ ਦਾ ਪੇਪਰ ਦੇਣਾ ਪਵੇਗਾ , ਜਿਸਦੇ ਸਵਾਲ ਦੇ ਨਾਲ ਹੀ ਚਾਰ ਜਵਾਬ ਦਿੱਤੇ ਜਾਣਗੇ ਤੇ ਇਨ੍ਹਾਂ ਵਿੱਚੋਂ ਸਹੀ ਜਵਾਬ ਚੁਣਨਾ ਹੋਵੇਗਾ। ਜੇਕਰ ਤੁਸੀਂ ਫੇਲ ਹੋ ਜਾਂਦੇ ਹੋ ਤਾਂ ਦੁਬਾਰਾ ਕਲਾਸਾਂ ਹੋਣਗੀਆਂ ਅਤੇ ਪ੍ਰੀਖਿਆਵਾਂ ਦੁਬਾਰਾ ਹੋਣਗੀਆਂ ਤਾਂ ਹੀ ਤੁਹਾਨੂੰ ਲਾਇਸੈਂਸ ਮਿਲੇਗਾ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਟਰੈਫਿਕ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਤੁਹਾਡਾ ਲਾਇਸੈਂਸ ਸਸਪੈਂਡ ਹੋ ਜਾਂਦਾ ਹੈ ਅਤੇ ਤੁਸੀਂ ਫਿਰ ਵੀ ਗੱਡੀ ਚਲਾ ਰਹੇ ਹੋ ਤਾਂ ਤੁਹਾਨੂੰ ਭਾਰੀ ਜੁਰਮਾਨੇ ਦੇ ਨਾਲ-ਨਾਲ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਆਨਲਾਈਨ ਚਲਾਨ ਕੱਟਣ ਵਾਲੇ ਜ਼ਿਆਦਾਤਰ ਲੋਕਾਂ ਨੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ, ਪਹਿਲਾਂ ਉਹ ਕਲਾਸ ਲਗਾਉਣਗੇ, ਫਿਰ ਪ੍ਰੀਖਿਆ ਹੋਵੇਗੀ, ਉਸ ਤੋਂ ਬਾਅਦ ਉਨ੍ਹਾਂ ਨੂੰ ਸਰਟੀਫਿਕੇਟ ਮਿਲੇਗਾ ਅਤੇ ਫਿਰ ਹੀ ਉਨ੍ਹਾਂ ਦਾ ਲਾਇਸੈਂਸ ਉਨ੍ਹਾਂ ਨੂੰ ਸੌਂਪਿਆ ਜਾਵੇਗਾ। ਮਕਸਦ ਇਹ ਹੈ ਕਿ ਉਹ ਦੁਬਾਰਾ ਉਹੀ ਗਲਤੀ ਨਾ ਕਰਨ ਕਿਉਂਕਿ ਉਨ੍ਹਾਂ ਦੀਆਂ ਕਲਾਸਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਈਆਂ ਜਾਂਦੀਆਂ ਹਨ । ਕਈ ਵਾਰ ਲੋਕ ਕਹਿੰਦੇ ਹਨ ਕਿ ਉਨ੍ਹਾਂ ਨੇ ਸਿਰਫ ਪੈਸੇ ਦੇਣੇ ਹਨ ਪਰ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਉਣਾ ਪੈਂਦਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਿੰਨਾ ਨੁਕਸਾਨ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...