September 27, 2026, 10:02 am
----------- Advertisement -----------
HomeNewsBreaking Newsਸੰਗਰੂਰ 'ਚ 18 ਮੱਝਾਂ ਦੀ ਮੌਤ: 14 ਦੀ ਹਾਲਤ ਨਾਜ਼ੁਕ, ਟਿਊਬਵੈੱਲ ਦਾ...

ਸੰਗਰੂਰ ‘ਚ 18 ਮੱਝਾਂ ਦੀ ਮੌਤ: 14 ਦੀ ਹਾਲਤ ਨਾਜ਼ੁਕ, ਟਿਊਬਵੈੱਲ ਦਾ ਪਾਣੀ ਪੀਣ ਕਾਰਨ ਹੋਇਆ ਹਾਦਸਾ

Published on

----------- Advertisement -----------
  • ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਸੰਗਰੂਰ, 9 ਮਈ 2024 – ਸੰਗਰੂਰ ਜ਼ਿਲ੍ਹੇ ਦੇ ਪਿੰਡ ਕਪਿਆਲ ਵਿੱਚ ਖੇਤ ਵਿੱਚ ਲੱਗੇ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀਣ ਨਾਲ 18 ਮੱਝਾਂ ਦੀ ਮੌਤ ਹੋ ਗਈ, ਜਦੋਂ ਕਿ ਕਰੀਬ 14 ਮੱਝਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਮੱਝਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ, ਪਸ਼ੂ ਡਾਕਟਰਾਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਘਟਨਾ ਦਾ ਖੁਲਾਸਾ ਹੋਵੇਗਾ।

ਗੁਰਜਰ ਬਰਾਦਰੀ ਦੇ ਦੋ ਵਿਅਕਤੀ ਆਪਣੀਆਂ ਮੱਝਾਂ ਚਾਰ ਰਹੇ ਸਨ ਜਦੋਂ ਮੱਝਾਂ ਨੇ ਖੇਤ ਵਿੱਚ ਲੱਗੇ ਟਿਊਬਵੈੱਲ ਦਾ ਪਾਣੀ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਮੂਸਾ ਖਾਨ ਅਤੇ ਗਾਮਾ ਖਾਨ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਕਰੀਬ 25-30 ਸਾਲਾਂ ਤੋਂ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਧੂਰਾ ਵਿੱਚ ਆਪਣੇ ਡੇਰੇ ਵਿੱਚ ਰਹਿ ਰਹੇ ਹਨ।

ਉਨ੍ਹਾਂ ਦੱਸਿਆ ਕਿ ਉਹ ਹਰ ਰੋਜ਼ ਆਪਣੇ ਪਸ਼ੂਆਂ ਨੂੰ ਵੱਖ-ਵੱਖ ਪਿੰਡਾਂ ਵਿੱਚ ਚਰਾਉਣ ਲਈ ਲੈ ਕੇ ਜਾਂਦੇ ਹਨ ਅਤੇ ਖੁੱਲ੍ਹੇ ਵਿੱਚ ਆਪਣੇ ਪਸ਼ੂਆਂ ਨੂੰ ਚਾਰਦੇ ਹਨ। ਜਿਸ ਕਾਰਨ ਅੱਜ ਵੀ ਉਹ ਆਪਣੀਆਂ 32 ਮੱਝਾਂ ਸਮੇਤ ਪਿੰਡ ਕਪਿਆਲ/ਸੰਗਰੇੜੀ ਤੋਂ ਪਿੰਡ ਕਪਿਆਲ ਨੂੰ ਜਾਂਦੀ ਸੜਕ ‘ਤੇ ਚਰਾਉਣ ਲਈ ਆਏ ਹੋਏ ਸੀ, ਜਦੋਂ ਉਨ੍ਹਾਂ ਨੇ ਆਪਣੀਆਂ ਮੱਝਾਂ ਨੂੰ ਪਾਣੀ ਪਿਲਾਇਆ ਤਾਂ ਇਕ-ਇਕ ਕਰਕੇ ਉਹ ਜ਼ਮੀਨ ‘ਤੇ ਡਿੱਗ ਕੇ ਮਰ ਗਈਆਂ।

ਇਸ ਘਟਨਾ ਵਿੱਚ ਮੂਸਾ ਖਾਨ ਦੀਆਂ 12 ਮੱਝਾਂ ਅਤੇ ਗਾਮਾ ਖਾਨ ਦੀਆਂ 6 ਮੱਝਾਂ ਦੀ ਮੌਤ ਹੋ ਗਈ ਅਤੇ ਦੋਵਾਂ ਵਿਅਕਤੀਆਂ ਦੀਆਂ 14 ਦੇ ਕਰੀਬ ਮੱਝਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

ਪੀੜਤਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਨੁਕਸਾਨ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ।

ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਭਵਾਨੀਗੜ੍ਹ ਗੁਰਦੀਪ ਸਿੰਘ ਦਿਓਲ ਸਮੇਤ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਅਤੇ ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...