August 9, 2026, 8:42 pm
----------- Advertisement -----------
HomeNewsBreaking Newsਲਾਹੌਰ ਹਵਾਈ ਅੱਡੇ 'ਤੇ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ, ਉਡਾਣਾਂ ਵੀ ਪ੍ਰਭਾਵਿਤ

ਲਾਹੌਰ ਹਵਾਈ ਅੱਡੇ ‘ਤੇ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ, ਉਡਾਣਾਂ ਵੀ ਪ੍ਰਭਾਵਿਤ

Published on

----------- Advertisement -----------

ਲਾਹੌਰ ਏਅਰਪੋਰਟ ਦੇ ਲਾਉਂਜ ਖੇਤਰ ‘ਚ ਵੀਰਵਾਰ ਨੂੰ ਅੱਗ ਲੱਗ ਗਈ, ਜਿਸ ਨਾਲ ਹਫੜਾ-ਦਫੜੀ ਮਚ ਗਈ। ਇਸ ਕਾਰਨ ਹੱਜ ਯਾਤਰਾ ਸਮੇਤ ਕਈ ਉਡਾਣਾਂ ਵਿੱਚ ਵੀ ਵਿਘਨ ਪਿਆ ਹੈ। ਹਾਲਾਂਕਿ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਕ ਰਿਪੋਰਟ ਮੁਤਾਬਕ ਇਮੀਗ੍ਰੇਸ਼ਨ ਕਾਊਂਟਰ ਦੀ ਛੱਤ ਤੋਂ ਲੱਗੀ ਅੱਗ ਨੇ ਲਾਉਂਜ ਨੂੰ ਧੂੰਏਂ ਨਾਲ ਭਰ ਦਿੱਤਾ, ਜਿਸ ਨਾਲ ਯਾਤਰੀਆਂ ਨੂੰ ਬਾਹਰ ਕੱਢਣਾ ਪਿਆ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ ‘ਚ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਇਮੀਗ੍ਰੇਸ਼ਨ ਕਾਊਂਟਰ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਘਟਨਾ ਦਾ ਅਸਰ ਉਡਾਣਾਂ ‘ਤੇ ਵੀ ਦੇਖਣ ਨੂੰ ਮਿਲਿਆ। ਯਾਤਰੀਆਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਹੱਜ ਲਈ ਜਾਣ ਵਾਲੇ ਲੋਕਾਂ ਦੀ ਉਡਾਣ ਦੇ ਨਾਲ-ਨਾਲ ਪੰਜ ਹੋਰ ਉਡਾਣਾਂ ਵੀ ਪ੍ਰਭਾਵਿਤ ਹੋਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...