ਪਾਕਿਸਤਾਨ ਦੇ ਗਵਾਦਰ ‘ਚ ਸਵੇਰੇ ਇਕ ਅਣਪਛਾਤੇ ਹਮਲਾਵਰ ਨੇ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪਾਕਿਸਤਾਨੀ ਨਿਊਜ਼ ਚੈਨਲ ਜੀਓ ਨਿਊਜ਼ ਮੁਤਾਬਕ ਹਮਲੇ ਦੇ ਸਮੇਂ ਮ੍ਰਿਤਕ ਸੌਂ ਰਹੇ ਸਨ। ਗੋਲੀਬਾਰੀ ‘ਚ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ। ਮ੍ਰਿਤਕ ਪੰਜਾਬ, ਪਾਕਿਸਤਾਨ ਦੇ ਰਹਿਣ ਵਾਲੇ ਸਨ। ਉਹ ਗਵਾਦਰ ਬੰਦਰਗਾਹ ਨੇੜੇ ਨਾਈ ਦੀ ਦੁਕਾਨ ‘ਤੇ ਕੰਮ ਕਰਦਾ ਸੀ।
ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਦੇਸ਼ ਦੇ ਦੁਸ਼ਮਣਾਂ ਦੀ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ ਹੈ। ਸ਼ਰੀਫ ਨੇ ਕਿਹਾ ਹੈ, “ਅਸੀਂ ਅੱਤਵਾਦ ਦੇ ਖਾਤਮੇ ਲਈ ਦ੍ਰਿੜ ਹਾਂ।”
ਜਾਣਕਾਰੀ ਦਿੰਦਿਆਂ ਗਵਾਦਰ ਸਟੇਸ਼ਨ ਦੇ ਐੱਸਐੱਚਓ ਮੋਹਸਿਨ ਅਲੀ ਨੇ ਦੱਸਿਆ ਹੈ ਕਿ ਮਾਰੇ ਗਏ 7 ਲੋਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਗਵਾਦਰ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਹਮਲੇ ਦੀ ਨਿੰਦਾ ਕੀਤੀ ਹੈ। ਬੁਗਲੀ ਨੇ ਹਮਲੇ ਨੂੰ ਖੁੱਲ੍ਹਾ ਅੱਤਵਾਦ ਦੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਗੋਲੀਬਾਰੀ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਬੁਗਤੀ ਨੇ ਕਿਹਾ ਹੈ, “ਅਸੀਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਦਾ ਪਿੱਛਾ ਕਰਾਂਗੇ। ਉਨ੍ਹਾਂ ਨੂੰ ਫੜਨ ਲਈ ਜੋ ਵੀ ਲੋੜ ਹੋਵੇਗੀ, ਅਸੀਂ ਵਰਤਾਂਗੇ।”
ਦੂਜੇ ਪਾਸੇ ਬਲੋਚਿਸਤਾਨ ਦੇ ਗ੍ਰਹਿ ਮੰਤਰੀ ਮੀਰ ਜ਼ਿਆ ਉੱਲਾ ਲੰਗਾਊ ਨੇ ਕਿਹਾ ਕਿ ਬੇਕਸੂਰ ਮਜ਼ਦੂਰਾਂ ਦੀ ਹੱਤਿਆ ਕਾਇਰਤਾ ਭਰੀ ਕਾਰਵਾਈ ਹੈ। ਅਸੀਂ ਇਸ ਨਾਲ ਸਖ਼ਤੀ ਨਾਲ ਨਜਿੱਠਾਂਗੇ। ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਬਲੋਚਿਸਤਾਨ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਉਹ ਉਸ ਥਾਂ ‘ਤੇ ਪਹੁੰਚ ਗਏ ਹਨ ਜਿੱਥੇ ਹਮਲਾ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਤਿੰਨ ਹਫ਼ਤੇ ਪਹਿਲਾਂ ਬਲੋਚਿਸਤਾਨ ਦੇ ਨੁਸ਼ਕੀ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ 11 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅਣਪਛਾਤੇ ਹਮਲਾਵਰਾਂ ਵੱਲੋਂ ਦੋ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ‘ਚ 9 ਮ੍ਰਿਤਕ ਬੱਸ ‘ਚ ਸਫਰ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਹੋਰ ਘਟਨਾਵਾਂ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ।
ਇਸ ਤੋਂ ਇਲਾਵਾ 20 ਮਾਰਚ ਨੂੰ ਗਵਾਦਰ ਪੋਰਟ ਅਥਾਰਟੀ (ਜੀਪੀਏ) ਕਲੋਨੀ ਵਿੱਚ ਸੁਰੱਖਿਆ ਬਲਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਬੰਧਕ ਬਣਾਉਣ ਵਾਲੇ ਹਮਲੇ ਨੂੰ ਨਾਕਾਮ ਕਰ ਦਿੱਤਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕੰਪਲੈਕਸ ਹਾਊਸਿੰਗ ‘ਚ ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਦਫਤਰ ਅਤੇ ਹੋਰ ਸਰਕਾਰੀ ਦਫਤਰਾਂ ‘ਚ ਗੋਲੀਬਾਰੀ ਤੋਂ ਬਾਅਦ ਕਈ ਧਮਾਕਿਆਂ ਦੀ ਆਵਾਜ਼ ਸੁਣੀ ਸੀ।
----------- Advertisement -----------
ਪਾਕਿਸਤਾਨ ‘ਚ ਅੱਤਵਾਦੀ ਹਮਲਾ, ਗੋਲੀਬਾਰੀ ‘ਚ 7 ਦੀ ਮੌਤ
Published on
----------- Advertisement -----------
----------- Advertisement -----------












