April 30, 2026, 2:09 pm
----------- Advertisement -----------
HomeNewsBreaking Newsਕਪੂਰਥਲਾ 'ਚ ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਕੀਤਾ ਕਤਲ, FIR ਦਰਜ

ਕਪੂਰਥਲਾ ‘ਚ ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਕੀਤਾ ਕਤਲ, FIR ਦਰਜ

Published on

----------- Advertisement -----------

ਕਪੂਰਥਲਾ ਦੇ ਕਸਬਾ ਨਡਾਲਾ ‘ਚ ਇਕ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ‘ਚ ਛੁਪਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਕਾਤਲ ਨੇ ਆਪਣੇ ਪਿਤਾ ਨੂੰ ਫੋਨ ‘ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਅਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਅਜੀਤ ਸਿੰਘ ਨਾਂ ਦਾ ਵਿਅਕਤੀ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਵਿੱਚ ਰਹਿੰਦਾ ਹੈ। ਉਸ ਦੇ ਦੋ ਲੜਕੇ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜਿਨ੍ਹਾਂ ਵਿੱਚੋਂ ਇੱਕ ਦਾ ਕਤਲ ਹੋ ਗਿਆ ਸੀ। ਪਿਤਾ ਅਜੀਤ ਸਿੰਘ ਜੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਦੋਵੇਂ ਭਰਾ ਕੁਲਵਿੰਦਰ ਸਿੰਘ (26 ਸਾਲ) ਅਤੇ ਸੁਖਵਿੰਦਰ ਸਿੰਘ (22 ਸਾਲ) ਨਸ਼ੇ ਦੇ ਆਦੀ ਸਨ। ਆਪਣੇ ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਮਾਨ ਵੇਚ ਦਿੱਤਾ।

ਇਸ ਮਗਰੋਂ ਅਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੁਖਵਿੰਦਰ ਸਿੰਘ ਦੀ ਲਾਸ਼ ਘਰ ਦੇ ਬਾਕਸ ਬੈੱਡ ਤੋਂ ਬਰਾਮਦ ਕੀਤੀ। ਡੀਐਸਪੀ ਸੁਰਿੰਦਰਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਦਾ ਮੋਬਾਈਲ ਵੀ ਬੰਦ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ ‘ਤੇ ਦੋਸ਼ੀ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...