July 3, 2026, 10:55 pm
----------- Advertisement -----------
HomeNewsLatest Newsਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸਾਬਕਾ ਫੌਜੀ ਤੇ ਆਜ਼ਾਦ ਉਮੀਦਵਾਰ ਪਰਮਜੀਤ...

ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸਾਬਕਾ ਫੌਜੀ ਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਟੂਸਾ ਨੇ ਭਰੀ ਨਾਮਜ਼ਦਗੀ

Published on

----------- Advertisement -----------

ਅਗਾਮੀ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਅੱਜ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਨੇ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਵੀ ਮੌਜੂਦ ਸਨ। 08 ਮਈ ਨੂੰ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਤਰ੍ਹਾਂ ਹੁਣ ਤੱਕ ਦੋ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ।

ਇਸ ਮੌਕੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰ 20 ਹਜ਼ਾਰ ਰੁਪਏ ਤੋਂ ਵੱਧ ਦੇ ਬਿਲ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕਰ ਸਕਦੇ ਹਨ ਅਤੇ ਸਮੁੱਚੀ ਚੋਣ ਦੌਰਾਨ ਇੱਕ ਉਮੀਦਵਾਰ 90 ਲੱਖ ਰੁਪਏ ਖਰਚ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣ ਜਲਸਿਆਂ, ਰੈਲੀਆਂ ਤੇ ਮੀਟਿੰਗਾਂ ਬਾਰੇ ਵੀ ਪ੍ਰਵਾਨਗੀ ਲੈਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੀ ਸਹੂਲਤ ਲਈ ਸਾਰੀਆਂ ਪ੍ਰਵਾਨਗੀਆਂ ਆਨਲਾਇਨ ਹਾਸਲ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ।

ਸਾਬਕਾ ਫੌਜੀ ਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਟੂਸਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਉਹ ਚੋਣ ਮੈਦਾਨ ਵਿੱਚ ਉਤਰੇ ਹਨ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਉਹਨਾਂ ਨੇ ਦੇਸ਼ ਦੀਆਂ ਸਰਹੱਦਾਂ ਉੱਤੇ ਲੋਕਾਂ ਦੀ ਸੁਰੱਖਿਆ ਲਈ ਸੇਵਾ ਕੀਤੀ ਹੈ ਉਸੇ ਤਰ੍ਹਾਂ ਉਹ ਜਿੱਤ ਹਾਸਿਲ ਕਰਨ ਤੋਂ ਬਾਅਦ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...