September 26, 2026, 7:25 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ...

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

Published on

----------- Advertisement -----------

ਚੰਡੀਗੜ੍ਹ/ਜਲੰਧਰ, 9 ਮਈ (ਬਲਜੀਤ ਮਰਵਾਹਾ): ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ 32 ਬੋਰ ਦੇ ਪਿਸਤੌਲ ਅਤੇ ਇਕ 30 ਬੋਰ ਪਿਸਤੌਲ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਅਗਲੀਆਂ ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਵਿੱਤੀ ਇੰਟੈਲੀਜੈਂਸ ਯੂਨਿਟ (ਐਫ.ਆਈ.ਯੂ.) ਐਸਏਐਸ ਨਗਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ। ਇਸ ਸਬੰਧੀ ਐਫਆਈਆਰ ਨੰ:27 ਮਿਤੀ 07.05.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (8) ਅਧੀਨ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...