ਵੀਰਵਾਰ 08/09 ਮਈ ਦੀ ਅੱਧੀ ਰਾਤ ਨੂੰ ਪਾਕਿਸਤਾਨੀ ਸਮੱਗਲਰਾਂ ਵੱਲੋਂ ਇੱਕ ਵਾਰ ਫਿਰ ਸਰਹੱਦੀ ਖੇਤਰ ਵਿੱਚ ਡਰੋਨ ਭੇਜੇ ਗਏ। ਇਸ ਦਾ ਪਤਾ ਲੱਗਦੇ ਹੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤੁਰੰਤ ਗੋਲੀਬਾਰੀ ਕਰਕੇ ਡਰੋਨ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਅਤੇ 01 ਪੈਕਟ ਹੈਰੋਇਨ ਦੀ ਖੇਪ ਨੂੰ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ।
ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਪੈਕਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਸ਼ੱਕੀ ਹੈਰੋਇਨ ਪਾਈ ਗਈ। ਜਿਸ ਦਾ ਕੁੱਲ ਵਜ਼ਨ ਕਰੀਬ 550 ਗ੍ਰਾਮ ਹੈ। ਇਸ ਤੋਂ ਬਾਅਦ 66 ਬਟਾਲੀਅਨ ਦੇ ਕਮਾਂਡੈਂਟ ਅਰੁਣ ਕੁਮਾਰ ਵਰਮਾ ਦੀ ਨਿਗਰਾਨੀ ਹੇਠ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਦਿਹਾਤੀ ਖੇਤਰ ਵਿੱਚ ਇੱਕ ਤਲਾਸ਼ੀ ਮੁਹਿੰਮ ਚਲਾਈ। ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਫਾਜ਼ਿਲਕਾ ‘ਚ ਬੀ.ਐਸ.ਐਫ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ
Published on
----------- Advertisement -----------
----------- Advertisement -----------












